ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ : ਰਾਜਿੰਦਰ ਕੁਮਾਰ ਜੈਂਤੀਪੁਰ

Sunday, Sep 10, 2023 - 12:28 PM (IST)

ਬਟਾਲਾ (ਬੇਰੀ)- ਪੰਜਾਬ ਕੇਸਰੀ ਪੱਤਰ ਸਮੂਹ ਦੇ ਸੰਸਥਾਪਕ ਅਮਰ ਸ਼ਹੀਦ ਲਾਲ ਜਗਤ ਨਾਰਾਇਣ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ‘ਜਗ ਬਾਣੀ’ ਸਬ ਆਫਿਸ ਬਟਾਲਾ ਵਲੋਂ ਇੰਚਾਰਜ ਯੋਗੇਸ਼ ਬੇਰੀ ਦੀ ਅਗਵਾਈ ਹੇਠ ਅੱਜ ਸਥਾਨਕ ਸ਼੍ਰੀ ਬਾਵਾ ਲਾਲ ਚੈਰੀਟੇਬਲ ਹਸਪਤਾਲ ਨਹਿਰੂ ਗੇਟ ’ਚ ਖੂਨਦਾਨ ਕੈਂਪ ਦਾ ਆਯੋਜਨ ਲਾਇਨਜ਼ ਕਲੱਬ ਬਟਾਲਾ ਲੋਟਸ ਅਤੇ ਬਾਵਾ ਲਾਲ ਜੀ ਚੈਰੀਟੇਬਲ ਹਸਪਤਾਲ ਦੇ ਸਹਿਯੋਗ ਨਾਲ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਟ ਕਰਦੇ ਹੋਏ ਖੂਨਦਾਨ ਕੈਂਪ ਦਾ ਸ਼ੁਭ ਆਰੰਭ ਕੀਤਾ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ

ਕੈਂਪ ’ਚ ਮੁੱਖ ਮਹਿਮਾਨ ਵਜੋਂ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰ ਨੇ ਸ਼ਿਰਕਤ ਕੀਤੀ ਜਦ ਕਿ ਵਿਸ਼ੇਸ਼ ਤੌਰ ’ਤੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਨਰੇਸ਼ ਗੋਇਲ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਅਮਨਦੀਪ ਕੁਮਾਰ ਦੀਪੂ ਜੈਂਤੀਪੁਰ, ਕੌਂਸਲਰ ਸੁਧੀਰ ਚੰਦਾ, ਗਵਰਨਰ ਡਿਸਟ੍ਰਿਕਟ 321-ਡੀ ਲਾਇਨ ਐੱਸ.ਪੀ. ਸੋਂਧੀ, ਸਾਬਕਾ ਚੇਅਰਮੈਨ ਪਵਨ ਕੁਮਾਰ ਪੰਮਾ, ਸਾਬਕਾ ਚੇਅਰਮੈਨ ਕਸਤੂਰੀ ਲਾਲ ਸੇਠ, ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਰਾਜੇਸ਼ ਕਵਾਤਰਾ, ਦੈਨਿਕ ਪ੍ਰਾਰਥਨਾ ਸਭਾ ਦੇ ਪ੍ਰਧਾਨ ਅਸ਼ੋਕ ਅਗਰਵਾਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ-  ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਦੀ ਸਾਡੇ ਦੇਸ਼ ਤੇ ਸਮਾਜ ਨੂੰ ਬਹੁਤ ਵੱਡੀ ਦੇਣ ਹੈ ਅਤੇ ਲਾਲਾ ਜਗਤ ਨਾਰਾਇਣ ਜੀ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਲਾਲਾ ਜੀ ਦੀ ਕਲਮ ਨੇ ਹਮੇਸ਼ਾ ਸੱਚਾਈ ਦੀ ਆਵਾਜ਼ ਨੂੰ ਬੁਲੰਦ ਰੱਖਿਆ ਅਤੇ ਅੱਤਵਾਦ ਦੇ ਅੱਗੇ ਨਾ ਝੁਕਦੇ ਹੋਏ ਖੁਦ ਸ਼ਹਾਦਤ ਦਾ ਜਾਮ ਪੀ ਗਏ। ਉਨ੍ਹਾਂ ਕਿਹਾ ਕਿ ਜੋ ਉਨ੍ਹਾਂ ਦੀ ਕੁਰਬਾਨੀ ’ਤੇ ਪੰਜਾਬ ਕੇਸਰੀ ਸਮੂਹ ਵਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਅਸੀਂ ਅਨੇਕਾਂ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ।

ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News