ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਮੌਕੇ ਜ਼ਿਲ੍ਹਾ ਗੁਰਦਾਸਪੁਰ ''ਚ ਲਗਾਏ ਗਏ ਖੂਨਦਾਨ ਕੈਂਪ
Saturday, Sep 09, 2023 - 02:21 PM (IST)

ਗੁਰਦਾਸਪੁਰ (ਗੁਰਪ੍ਰੀਤ)- ਪੰਜਾਬ ਕੇਸਰੀ ਗਰੁੱਪ ਦੇ ਬਾਨੀ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ 42 ਵੀ ਬਰਸੀ ਮੌਕੇ ਅੱਜ ਗੁਰਦਾਸਪੁਰ ਅਤੇ ਬਟਾਲਾ 'ਚ ਵਿਸ਼ੇਸ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ ਲਾਇੰਸ ਕਲੱਬ ਬਟਾਲਾ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ 'ਚ ਵੱਡੀ ਗਿਣਤੀ 'ਚ ਜਿਥੇ ਲਾਇੰਸ ਕਲੱਬ ਦੇ ਮੈਂਬਰ ਵਲੋਂ ਖੂਨਦਾਨ ਕੀਤਾ ਗਿਆ, ਉਥੇ ਹੀ ਸ਼ਹਿਰ ਦੇ ਰਾਜਨੀਤਿਕ ਅਤੇ ਸਮਾਜਿਕ ਲੋਕਾਂ ਨੇ ਵੀ ਖੂਨਦਾਨ ਕੈਂਪ 'ਚ ਆਪਣਾ ਸਹਿਯੋਗ ਪਾਇਆ ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਇਸ ਮੌਕੇ ਬਟਾਲਾ 'ਚ ਇਸ ਕੈਪ 'ਚ ਪਹੁੰਚੇ ਭਾਜਪਾ ਆਗੂ ਯਾਦਵਿੰਦਰ ਸਿੰਘ ਬੁੱਟਰ ਅਤੇ ਨਗਰ ਕੌਂਸਿਲ ਬਟਾਲਾ ਦੇਸਾਬਕਾ ਪ੍ਰਧਾਨ ਨਰੇਸ਼ ਮਹਾਜਨ ਇਮਪਰੋਵਮੇਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਨੇਤਾ ਕਸਤੂਰੀ ਲਾਲ ਸੇਠ ਨੇ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਸ਼ਰੰਧਜਲੀ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਅੱਜ ਪੰਜਾਬ ਭਰ ਦੇ ਲੋਕ ਯਾਦ ਕਰ ਰਹੇ ਹਨ ਅਤੇ ਉਨ੍ਹਾਂ ਦਾ ਮਹਾਨ ਬਲੀਦਾਨ ਭੁਲਾਇਆ ਨਹੀਂ ਜਾ ਸਕਦਾ ਅਤੇ ਉਹਨਾਂ ਨੂੰ ਯਾਦ ਕਰਦੇ ਹੋਏ ਜਗਬਾਣੀ ਸਮੂਹ ਨੂੰ ਸਹਿਯੋਗ ਕਰਦੇ ਅੱਜ ਇਹ ਕੈਂਪ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8