ਮੰਡ ਇਲਾਕੇ ਵਿਚ ਜ਼ਮੀਨੀ ਵਿਵਾਦ ਦੌਰਾਨ ਹੋਈ ਖੂਨੀ ਝੜਪ, 6 ਜ਼ਖ਼ਮੀ

Thursday, Nov 28, 2024 - 12:01 PM (IST)

ਮੰਡ ਇਲਾਕੇ ਵਿਚ ਜ਼ਮੀਨੀ ਵਿਵਾਦ ਦੌਰਾਨ ਹੋਈ ਖੂਨੀ ਝੜਪ, 6 ਜ਼ਖ਼ਮੀ

ਤਰਨਤਾਰਨ (ਰਮਨ)-ਬਿਆਸ ਦਰਿਆ ਨਜ਼ਦੀਕ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ ਵਿਚ ਹੋਈ ਖੂਨੀ ਝਡ਼ਪ ਦੇ ਚੱਲਦਿਆਂ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ 33 ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਸਹਾਇਕ ਥਾਣਾ ਮੁਖੀ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ.ਐੱਸ.ਪੀ ਅਭਿਮਨਿਊ ਰਾਣਾ ਵੱਲੋਂ ਜਾਰੀ ਹੋਏ ਸਖ਼ਤ ਹੁਕਮਾਂ ਦੇ ਤਹਿਤ ਇਲਾਕੇ ਵਿਚ ਜਿੱਥੇ ਗਸ਼ਤ ਨੂੰ ਤੇਜ਼ ਕੀਤਾ ਗਿਆ ਹੈ, ਉਥੇ ਹੀ ਮਾੜੇ ਅਨਸਰਾਂ ਦੀ ਭਾਲ ਕਰਦੇ ਹੋਏ ਮਾਹੌਲ ਨੂੰ ਸ਼ਾਂਤਮਈ ਬਣਾਏ ਰੱਖਣ ਦੇ ਮਕਸਦ ਨਾਲ ਡਿਊਟੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ 'ਚ ਘਿਰੇ ਮੁਲਜ਼ਮ ਨੇ ਕਰ 'ਤੀ ਫਾਇਰਿੰਗ

ਉਨ੍ਹਾਂ ਦੱਸਿਆ ਕਿ ਜਦੋਂ ਉਹ ਸਰਕਾਰੀ ਗੱਡੀ ਉਪਰ ਸਮੇਤ ਪੁਲਸ ਕਰਮਚਾਰੀਆਂ ਨਾਲ ਗਸ਼ਤ ਕਰ ਰਹੇ ਸਨ ਤਾਂ ਅੱਡਾ ਨੱਥੂਪੁਰ ਵਿਖੇ ਮੁੱਖਬਰ ਖਾਸ ਵੱਲੋਂ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਗਈ ਕਿ ਦਰਿਆ ਬਿਆਸ ਤੋਂ ਪਾਰ ਰਕਬਾ ਪਿੰਡ ਕਿੜੀਆਂ ਦੇ ਖੇਤਾਂ ਵਿਚ ਦੋ ਧਿਰਾਂ ਆਪਸ ਵਿਚ ਭਿੜ ਰਹੀਆਂ ਹਨ, ਜਿਨ੍ਹਾਂ ਕੋਲ ਮਾਰੂ ਹਥਿਆਰ ਵੀ ਮੌਜੂਦ ਹਨ, ਜੋ ਇਕ-ਦੂਸਰੇ ਉਪਰ ਹਮਲਾ ਕਰਦੇ ਹੋਏ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਜ਼ਖਮੀ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਪੁਲਸ ਨੂੰ ਨਾ ਤਾਂ ਕੋਈ ਬਿਆਨ ਦਰਜ ਕਰਵਾਇਆ ਗਿਆ ਅਤੇ ਨਾ ਹੀ ਇਹ ਇਤਲਾਹ ਦਿੱਤੀ ਗਈ, ਜਿਸ ਦੇ ਚੱਲਦਿਆਂ ਦੋਵਾਂ ਧਿਰਾਂ ਦੇ ਜ਼ਮੀਨੀ ਵਿਵਾਦ ਕਰਕੇ ਹੋਈ ਲੜਾਈ ਕਾਰਨ ਮਾਹੌਲ ਦਹਿਸ਼ਤ ਵਾਲਾ ਬਣਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News