ਗੁਰਦਾਸਪੁਰ ’ਚ ਕੋਠੇ ’ਤੇ ਦੀਵਾਰ ਕੱਢਣ ਨੂੰ ਲੈ ਕੇ ਗੁਆਂਢੀਆਂ ’ਚ ਖ਼ੂਨੀ ਝਗੜਾ, ਚੱਲੇ ਤੇਜ਼ਧਾਰ ਹਥਿਆਰ ਤੇ ਇੱਟਾਂ-ਰੋੜੇ

Monday, Jun 08, 2026 - 02:51 PM (IST)

ਗੁਰਦਾਸਪੁਰ ’ਚ ਕੋਠੇ ’ਤੇ ਦੀਵਾਰ ਕੱਢਣ ਨੂੰ ਲੈ ਕੇ ਗੁਆਂਢੀਆਂ ’ਚ ਖ਼ੂਨੀ ਝਗੜਾ, ਚੱਲੇ ਤੇਜ਼ਧਾਰ ਹਥਿਆਰ ਤੇ ਇੱਟਾਂ-ਰੋੜੇ

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਦੇ ਮੁਹੱਲਾ ਨਬੀਪੁਰ ’ਚ ਛੱਤ 'ਤੇ ਦੀਵਾਰ ਕੱਢਣ ਨੂੰ ਲੈ ਕੇ ਹੋਏ ਝਗੜੇ ਦੇ ਤਹਿਤ ਦੋ ਗੁਆਂਢੀ ਪਰਿਵਾਰਾਂ ’ਚ ਜੰਮ ਕੇ ਲੜਾਈ ਹੋਈ। ਇਸ ਦੌਰਾਨ ਇਕ ਧਿਰ ਨੇ ਤੇਜ਼ਧਾਰ ਹਥਿਆਰਾਂ ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਔਰਤਾਂ ਅਤੇ ਬੱਚਿਆਂ ਨੂੰ ਵੀ ਨਹੀਂ ਬਖ਼ਸ਼ਿਆ। ਇਸ ਹਮਲੇ ਦੀ ਇਕ ਸੀ. ਸੀ. ਟੀ. ਵੀ. ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

ਪੀੜਤ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਗੁਆਂਢੀਆਂ ਵੱਲੋਂ ਬਾਹਰੋਂ ਨੌਜਵਾਨਾਂ ਨੂੰ ਬੁਲਾ ਕੇ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ ਹੈ। ਹਮਲਾਵਰਾਂ ਨੇ ਛੱਤ ਰਾਹੀਂ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਕੇ ਇੱਟਾਂ-ਰੋੜੇ ਵੀ ਚਲਾਏ ਅਤੇ ਭੰਨਤੋੜ ਵੀ ਕੀਤੀ।

ਇਹ ਵੀ ਪੜ੍ਹੋ- ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ

ਇਸ ਦੌਰਾਨ ਮੁਲਜ਼ਮਾਂ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਵੀ ਤੋੜ ਦਿੱਤੇ ਗਏ ਪਰ ਫਿਰ ਵੀ ਹੱਥਾਂ ’ਚ ਤਲਵਾਰਾਂ ਲਹਿਰਾਉਂਦੇ ਹੋਏ ਨੌਜਵਾਨ ਸੀ. ਸੀ. ਟੀ. ਵੀ. ’ਚ ਕੈਦ ਹੋ ਗਏ ਹਨ। ਉਸ ਨੇ ਦੱਸਿਆ ਕਿ ਹਮਲੇ ਦੌਰਾਨ ਉਸ ਦੇ ਭਰਾ ’ਤੇ ਵੀ ਕਿਰਪਾਨ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੇ ਸਿਰ ’ਤੇ ਕਾਫ਼ੀ ਗੰਭੀਰ ਸੱਟ ਲੱਗੀ ਹੈ। ਉਸ ਨੇ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉੱਥੇ ਹੀ ਜਦੋਂ ਇਸ ਬਾਰੇ ਐੱਸ. ਐੱਚ. ਓ. ਥਾਣਾ ਸਦਰ ਅਮਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਆ ਗਿਆ ਹੈ ਅਤੇ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਦੇ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News