ਵਰ੍ਹਦੇ ਮੀਂਹ ’ਚ ਕੰਗਣਾ ਰਨੌਤ ਦਾ ਫੂਕਿਆ ਪੁਤਲਾ
Wednesday, Aug 28, 2024 - 04:53 PM (IST)
ਤਰਨਤਾਰਨ (ਰਮਨ)-ਪੰਜਾਬ ਭਰ ’ਚ ਸਿੱਖ ਜਥੇਬੰਦੀਆਂ ਵੱਲੋਂ ਕੰਗਣਾ ਰਨੌਤ ਦੀ ਹਿੰਦੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਜਿੱਥੇ ਜਗ੍ਹਾ-ਜਗ੍ਹਾ ਵਿਰੋਧ ਸ਼ੁਰੂ ਹੋ ਗਿਆ ਹੈ, ਉੱਥੇ ਹੀ ਬੀਤੇ ਦਿਨ ਵਰ੍ਹਦੇ ਮੀਂਹ ’ਚ ਸਥਾਨਕ ਸ਼ਹਿਰ ਦੇ ਸਿੱਖ ਨੌਜਵਾਨਾਂ ਵੱਲੋਂ ਪੁਤਲਾ ਫੂਕਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ- ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ
ਪੰਜਾਬ ਦੇ ਪੁਰਾਣੇ ਸਮੇਂ ਦੌਰਾਨ ਖਰਾਬ ਹੋਏ ਹਾਲਾਤ ਦੀ ਸਥਿਤੀ ਨੂੰ ਦਰਸਾਉਂਦੀ ਹੋਈ ਹਿੰਦੀ ਫਿਲਮ ‘ਐਮਰਜੈਂਸੀ’ ਜਿਸ ’ਚ ਕੰਗਣਾ ਰਨੌਤ ਵੱਲੋਂ ਅਹਿਮ ਰੋਲ ਅਦਾ ਕੀਤਾ ਗਿਆ ਹੈ, ਜਿਸ ਦਾ ਸੂਬੇ ਭਰ ਦੇ ਸਿੱਖ ਭਾਈਚਾਰੇ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸੈਂਸਰ ਬੋਰਡ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਫ਼ਿਲਮ ਨੂੰ ਰਿਲੀਜ਼ ਹੋਣ ਤੋਂ ਰੋਕਿਆ ਜਾਵੇ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਆੜ੍ਹਤੀਏ 'ਤੇ ਤਾਬੜਤੋੜ ਫਾਇਰਿੰਗ
ਸ਼ਾਮ ਵਰ੍ਹਦੇ ਮੀਂਹ ’ਚ ਸਥਾਨਕ ਸ਼ਹਿਰ ਦੇ ਸਿੱਖ ਨੌਜਵਾਨਾਂ ਵੱਲੋਂ ਕੰਗਣਾ ਰਨੌਤ ਦਾ ਚੌਕ ’ਚ ਪੁਤਲਾ ਫੂਕਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਹੈਪੀ, ਗੁਰਪ੍ਰੀਤ ਸਿੰਘ ਲਾਲੀ, ਸਿਵਾ ਖੱਤਰੀ, ਸਰਬਜੀਤ ਸਿੰਘ, ਪ੍ਰਿਤਪਾਲ ਸਿੰਘ, ਸੁਖਦੀਪ ਸਿੰਘ, ਨੀਲ ਕਮਲ ਜੋਸ਼ੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8