ਰਾਵੀ ਦਰਿਆ ''ਚ ਪਾਣੀ ਦਾ ਪੱਧਰ ਵਧਣ ਕਾਰਨ ਮਕੌੜਾ ਪੱਤਣ ''ਤੇ ਕਿਸ਼ਤੀ ਸੇਵਾ ਫਿਰ ਬੰਦ

Sunday, Aug 31, 2025 - 05:10 PM (IST)

ਰਾਵੀ ਦਰਿਆ ''ਚ ਪਾਣੀ ਦਾ ਪੱਧਰ ਵਧਣ ਕਾਰਨ ਮਕੌੜਾ ਪੱਤਣ ''ਤੇ ਕਿਸ਼ਤੀ ਸੇਵਾ ਫਿਰ ਬੰਦ

ਦੀਨਾਨਗਰ ( ਹਰਜਿੰਦਰ ਸਿੰਘ ਗੋਰਾਇਆ )- ਪਿਛਲੇ ਕਰੀਬ ਇੱਕ ਹਫ਼ਤੇ ਪਹਿਲਾਂ ਰਾਵੀ ਦਰਿਆ ਵਿੱਚ ਅਚਾਨਕ ਪਾਣੀ ਦਾ ਪੱਧਰ ਕਾਫੀ ਵੱਧ ਜਾਣ ਕਾਰਨ ਦਰਿਆ ਦੇ ਪਾਰਲੇ ਪਾਸੇ ਵੱਸਦੇ ਸੱਤ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਲਈ ਮਕੌੜਾ ਪੱਤਣ ਤੋਂ ਚੱਲਣ ਵਾਲੀ ਕਿਸ਼ਤੀ ਪ੍ਰਸ਼ਾਸਨ ਵੱਲੋਂ ਬੰਦ ਕਰ ਦਿੱਤੀ ਗਈ ਸੀ। ਪਾਣੀ ਦਾ ਪੱਧਰ ਵੱਧਣ ਨਾਲ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ।

ਇਹ ਵੀ ਪੜ੍ਹੋ- ਪੰਜਾਬ ਦੇ ਹੋਰ ਵਿਗੜ ਸਕਦੇ ਹਾਲਾਤ, ਪੜ੍ਹੋ ਮੌਸਮ ਵਿਭਾਗ ਦੀ ਚਿਤਾਵਨੀ

ਅੱਜ ਪਾਣੀ ਦਾ ਪੱਧਰ ਘੱਟ ਹੋਣ ਕਰਕੇ ਪ੍ਰਸ਼ਾਸਨ ਵੱਲੋਂ ਮੁੜ ਮਕੌੜਾ ਪੱਤਣ ਤੇ ਕਿਸ਼ਤੀ ਚਲਾਈ ਗਈ, ਜਿਸ ਰਾਹੀਂ ਪਾਰਲੇ ਪਾਸੇ ਵੱਸਦੇ ਲੋਕਾਂ ਲਈ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਪਹੁੰਚਾਈ ਗਈ। ਹਾਲਾਂਕਿ, ਕਿਸ਼ਤੀ ਸਿਰਫ਼ ਦੋ ਚੱਕਰ ਹੀ ਲਗਾ ਸਕੀ ਕਿਉਂਕਿ ਇਸ ਦੌਰਾਨ ਪਿੱਛੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਨਾਲ ਪ੍ਰਸ਼ਾਸਨ ਨੂੰ ਰਾਵੀ ਦਰਿਆ ਵਿੱਚ ਮੁੜ ਲਗਭਗ 52 ਹਜ਼ਾਰ ਕਿਊਸਿਕ ਪਾਣੀ ਛੱਡਣਾ ਪਿਆ, ਜਿਸ ਕਰਕੇ ਕਿਸ਼ਤੀ ਸੇਵਾ ਨੂੰ ਫਿਰ ਬੰਦ ਕਰਨਾ ਪਿਆ। ਇਸ ਸਬੰਧੀ ਕਿਸ਼ਤੀ ਦੇ ਮਲਾਹ ਨਛੱਤਰ ਸਿੰਘ ਨੇ ਦੱਸਿਆ ਕਿ ਪਾਣੀ ਦਾ ਪੱਧਰ ਵੱਧ ਜਾਣ ਕਰਕੇ ਕਿਸ਼ਤੀ ਰੋਕਣੀ ਪਈ ਹੈ। ਜਿਵੇਂ ਹੀ ਪਾਣੀ ਦਾ ਪੱਧਰ ਘਟੇਗਾ, ਕਿਸ਼ਤੀ ਸੇਵਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਪ੍ਰੇਮ ਵਿਆਹ ਦਾ ਖੂਨੀ ਅੰਜਾਮ: ਸਹੁਰਿਆਂ ਵੱਲੋਂ ਜਵਾਈ ਦਾ ਬੇਰਹਿਮੀ ਨਾਲ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News