ਗੁਰਦੁਆਰਾ ਬਾਉਲੀ ਸਾਹਿਬ ਦੇ ਹਜ਼ੂਰੀ ਰਾਗੀ ਦੀ ਬਿਆਸ ਦਰਿਆ ''ਚੋਂ ਲਾਸ਼ ਬਰਾਮਦ

03/29/2021 10:53:52 PM

ਗੋਇੰਦਵਾਲ ਸਾਹਿਬ (ਪੰਛੀ) - ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਵਿਖੇ ਬਤੌਰ ਹੈੱਡ ਰਾਗੀ ਦੀਆਂ ਸੇਵਾਵਾ ਨਿਭਾਅ ਰਹੇ ਨੋਜਵਾਨ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਮ੍ਰਿਤਕ ਦੀ ਪਛਾਣ ਹਰਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਕੋਟ ਖਾਲਸਾ ਅੰਮ੍ਰਿਤਸਰ ਉਮਰ 32 ਸਾਲ ਵਜੋਂ ਹੋਈ ਹੈ। ਮੌਕੇ 'ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਹਰਿੰਦਰ ਸਿੰਘ ਪਿਛਲੇ ਕਰੀਬ ਅੱਠ ਦਸ ਸਾਲਾਂ ਤੋਂ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਤੌਰ ਹੈੱਡ ਰਾਗੀ ਵਜੋਂ ਸੇਵਾ ਨਿਭਾਅ ਰਿਹਾ ਸੀ ਜਿਸਦਾ ਕਰੀਬ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਜੋ ਆਪਣੀ ਪਤਨੀ ਸਮੇਤ ਗੁਰਦੁਆਰਾ ਬਾਉਲੀ ਸਾਹਿਬ ਦੇ ਕੁਆਟਰਾ ਵਿਚ ਰਹਿ ਰਿਹਾ ਸੀ ਜਿਸਦੇ ਘਰ ਕੁਝ ਦਿਨ ਪਹਿਲਾਂ ਹੀ ਪੁੱਤਰ ਨੇ ਜਨਮ ਲਿਆ ਹੈ।

ਬੀਤੇ ਦਿਨੀਂ ਜਦੋਂ ਹਰਿੰਦਰ ਸਿੰਘ ਡਿਊਟੀ ਨਹੀਂ ਪਹੁੰਚਿਆ ਸੀ ਤਾਂ ਉਸਦੇ ਸਾਥੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਭਾਲ ਕਰਨ 'ਤੇ ਉਸਦਾ ਮੋਟਰਸਾਇਕਲ ਬਿਆਸ ਦਰਿਆ ਗੋਇੰਦਵਾਲ ਸਾਹਿਬ ਦੇ ਪੁਲ ਉਪਰ ਭੇਦਭਰੇ ਹਲਾਤਾਂ  ਵਿਚ ਮਿਲਿਆ ਸੀ। ਕਰੀਬ ਤਿੰਨ ਦਿਨਾਂ ਬਾਅਦ ਅੱਜ ਮ੍ਰਿਤਕ ਦੀ ਲਾਸ਼ ਬਿਆਸ ਦਰਿਆ ਗੋਇੰਦਵਾਲ ਸਾਹਿਬ ਦੇ ਪੱਤਣ ਤੋਂ ਮਿਲੀ ਹੈ। ਇਸ ਮੌਕੇ ਥਾਣਾ ਤਲਵੰਡੀ ਚੌਧਰੀਆਂ ਦੇ ਏ.ਐੱਸ.ਆਈ. ਹਰਵੰਤ ਸਿੰਘ ਮੌਕੇ 'ਤੇ ਪੁਲਸ ਪਾਰਟੀ ਸਮੇਤ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਲਾਸ਼ ਸਹੁਰੇ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਹਰਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਗਿਆ ਪਰ ਖ਼ਬਰ ਲਿਖੇ ਜਾਣ ਤੱਕ ਕੋਈ ਵੀ ਪਰਿਵਾਰਕ ਮੈਂਬਰ ਨਹੀ ਪਹੁੰਚਾਇਆ। ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮ੍ਰਿਤਕ ਹਰਿੰਦਰ ਸਿੰਘ ਬਹੁਤ ਵਧੀਆ ਇਨਸਾਨ ਸੀ ਜਿਸਦੇ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News