ਬੱਸ ਸਟਾਪ ਨੇੜਿਓਂ ਮਿਲੀ ਲਾਸ਼, ਇਲਾਕੇ ''ਚ ਫੈਲੀ ਸਨਸਨੀ
Friday, Jan 30, 2026 - 06:42 PM (IST)
ਗੁਰਦਾਸਪੁਰ (ਹਰਮਨ)- ਪੁਲਸ ਥਾਣਾ ਕਾਹਨੂੰਵਾਨ ਦੇ ਪਿੰਡ ਵੜੈਚ ਕੋਲੋਂ ਇੱਕ ਅਣਪਛਾਤੀ ਲਾਸ਼ ਪਾਈ ਗਈ ਹੈ। ਪਿੰਡ ਦੇ ਸਰਪੰਚ ਸੁਖਜੀਤ ਸਿੰਘ ਅਤੇ ਹੋਰ ਨੇੜੇ ਰਹਿੰਦੇ ਲੋਕਾਂ ਨੇ ਦੱਸਿਆ ਕਿ ਪਿੰਡ ਦੇ ਹੀ ਇੱਕ ਨੌਜਵਾਨ ਨੇ ਇਸ ਲਾਸ਼ ਨੂੰ ਪਿੰਡ ਵੜੈਚ ਕੋਲ ਗੁਰਦਾਸਪੁਰ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਬਣੇ ਹੋਏ ਪੰਚਾਇਤੀ ਇਮਾਰਤ ਵਿੱਚ ਦੇਖਿਆ।
ਇਹ ਵੀ ਪੜ੍ਹੋ- ਸ਼ਨੀਵਾਰ ਨੂੰ ਗੁਰਦਾਸਪੁਰ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਇਸ ਨੌਜਵਾਨ ਨੇ ਦੱਸਿਆ ਕਿ ਜਦੋਂ ਉਹ ਬੱਸ ਸਟਾਪ ਨੇੜੇ ਪਾਣੀ ਵਾਲੇ ਨਲਕੇ ਤੋਂ ਪਾਣੀ ਲੈਣ ਆਇਆ ਤਾਂ ਉਸ ਨੂੰ ਬਹੁਤ ਜ਼ਿਆਦਾ ਦੁਰਗੰਧ ਆਈ, ਜਦੋਂ ਉਸਨੇ ਪੰਚਾਇਤੀ ਖੰਡਰ ਇਮਾਰਤ ਵਿੱਚ ਜਾ ਕੇ ਵੇਖਿਆ ਤਾਂ ਉੱਥੇ ਇੱਕ ਲਾਸ਼ ਪਈ ਹੋਈ ਸੀ। ਉਸ ਨੇ ਇਸ ਦੀ ਸੂਚਨਾ ਤੁਰੰਤ ਪਿੰਡ ਦੇ ਸਰਪੰਚ ਸੁਖਜੀਤ ਸਿੰਘ ਨੂੰ ਦਿੱਤੀ, ਜਿਸ ਉਪਰੰਤ ਪੁਲਸ ਨੂੰ ਮੌਕੇ 'ਤੇ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ : ਸ਼ਮਸ਼ਾਨਘਾਟ 'ਚ ਬਜ਼ੁਰਗ ਦੀਆਂ ਅਸਥੀਆਂ ਗਾਇਬ, ਪਰਿਵਾਰ ਵੱਲੋਂ ਜ਼ਬਰਦਸਤ ਹੰਗਾਮਾ
ਇਸ ਮੌਕੇ ਪਿੰਡ ਦੇ ਸਰਪੰਚ ਸੁਖਜੀਤ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਪੁਲਸ ਨੂੰ ਸਾਰੀ ਘਟਨਾ ਤੋਂ ਜਾਣੂ ਕਰਾਇਆ। ਪੁਲਸ ਵੱਲੋਂ ਇਸ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤਾ ਹੈ। ਇਸ ਬਾਰੇ ਗੱਲਬਾਤ ਕਰਦੇ ਹੋਏ ਐੱਸਐੱਚਓ ਕਾਹਨੂੰਵਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਸੂਚਨਾ ਉੱਤੇ ਇਹ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਇਹ ਵੀ ਪੜ੍ਹੋ- 1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇਸ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਲਾਸ਼ ਉਨ੍ਹਾਂ ਦੇ ਪਿੰਡ ਵਾਸੀ ਦੀ ਨਹੀਂ ਹੈ, ਕਿਉਂਕਿ ਪਿੰਡ ਵਿੱਚੋਂ ਕੋਈ ਵੀ ਸ਼ਖਸ ਲਾਪਤਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲਾਸ਼ ਪਈ ਨੂੰ ਕਾਫੀ ਦਿਨ ਹੋਏ ਲੱਗਦੇ ਹਨ, ਕਿਉਂਕਿ ਸਰਦੀ ਦੇ ਮੌਸਮ ਵਿੱਚ ਇੰਨੀ ਜਲਦੀ ਲਾਸ਼ ਵਿੱਚੋਂ ਦੁਰਗੰਧ ਨਹੀਂ ਆਉਂਦੀ ਹੈ। ਅਣਪਛਾਤੀ ਲਾਸ਼ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਕਈ ਤਰ੍ਹਾਂ ਦੀ ਚਰਚਾ ਪਾਈ ਜਾ ਰਹੀ ਹੈ ਅਤੇ ਸਨਸਨੀ ਵਾਲਾ ਮਾਹੌਲ ਬਣਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
