ਗੰਦੇ ਨਾਲੇ ’ਚੋਂ ਮਿਲੀ ਵਿਅਕਤੀ ਦੀ ਲਾਸ਼
Wednesday, Feb 05, 2025 - 04:32 PM (IST)
ਗੁਰਦਾਸਪੁਰ (ਹਰਮਨ, ਵਿਨੋਦ)-ਗੁਰਦਾਸਪੁਰ ਦੇ ਸੰਗਲਪੁਰਾ ਰੋਡ 'ਤੇ ਗੰਦੇ ਨਾਲੇ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਸ਼ਹਿਰ ਭਰ ਵਿਚ ਸਨਸਨੀ ਫੈਲ ਗਈ। ਇਸ 'ਤੇ ਪੁਲਸ ਮੁਲਾਜਮ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਲਾਸ਼ ਨੂੰ ਨਾਲੇ ਵਿਚੋਂ ਕੱਢ ਕੇ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ 'ਚ ਬਾਂਦਰ ਨੇ ਪਾ 'ਤਾ ਭੜਥੂ, ਲੋਕ ਘਰਾਂ 'ਚੋਂ ਬਾਹਰ ਨਿਕਲਣ ਤੋਂ ਵੀ ਲੱਗੇ ਡਰਨ
ਇਸ ਸਬੰਧੀ ਸਿਟੀ ਪੁਲਸ ਥਾਣੇ ਦੇ ਐੱਸ. ਐੱਚ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੰਗਲਪੁਰਾ ਰੋਡ 'ਤੇ ਸ਼ਿਵਾ ਪੈਲੇਸ ਨੇੜੇ ਇਕ ਗੰਦੇ ਨਾਲੇ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਉਸ ਦੇ ਕਪੱੜਿਆਂ ਨੂੰ ਵੇਖ ਕੇ ਇੰਝ ਲੱਗਦਾ ਹੈ ਕਿ ਜਿਵੇਂ ਉਕਤ ਵਿਅਕਤੀ ਕਿਸੇ ਬੈਂਡ ਪਾਰਟੀ ਵਿਚ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਲਾਸ਼ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਅਤੇ ਹੋਰ ਜਾਂਚ ਲਈ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e