ਕਬਰਿਸਤਾਨ ’ਚੋਂ ਵਿਅਕਤੀ ਦੀ ਮਿਲੀ ਲਾਸ਼, ਇਲਾਕੇ ’ਚ ਫ਼ੈਲੀ ਸਨਸਨੀ

Sunday, Oct 29, 2023 - 06:55 PM (IST)

ਕਬਰਿਸਤਾਨ ’ਚੋਂ ਵਿਅਕਤੀ ਦੀ ਮਿਲੀ ਲਾਸ਼, ਇਲਾਕੇ ’ਚ ਫ਼ੈਲੀ ਸਨਸਨੀ

ਬਟਾਲਾ (ਸਾਹਿਲ) : ਬਟਾਲਾ ਕਾਦੀਆਂ ਰੋਡ ਕਬਰਿਸਤਾਨ ’ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਪੁਲਸ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਇੰਸਪੈਕਟਰ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਟਾਲਾ ਕਾਦੀਆਂ ਰੋਡ ਸਥਿਤ ਕਬਰਿਸਤਾਨ ’ਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਜਿਸ ’ਤੇ ਉਹ ਪੁਲਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ ਅਤੇ ਆਸ-ਪਾਸ ਦੇ ਲੋਕਾਂ ਤੋਂ ਉਕਤ ਵਿਅਕਤੀ ਦੀ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸ਼ਰੇਆਮ ਰਸਤੇ 'ਚ ਨੌਜਵਾਨ ਨੂੰ ਵੱਢਿਆ

ਇਸ ਦੌਰਾਨ ਵਿਅਕਤੀ ਦੀ ਪਛਾਣ ਨਾ ਹੋਣ ’ਤੇ ਪੁਲਸ ਨੇ ਕਾਰਵਾਈ ਕਰਦਿਆਂ ਲਾਸ਼ ਨੂੰ ਬਟਾਲਾ ਦੇ ਸਿਵਲ ਹਸਪਤਾਲ ਮੋਰਚਰੀ ’ਚ 72 ਘੰਟਿਆਂ ਲਈ ਰਖਵਾ ਦਿੱਤਾ ਗਿਆ। ਜਦੋਂ ਵੀ ਉਕਤ ਵਿਅਕਤੀ ਦੀ ਪਛਾਣ ਹੋਵੇਗੀ ਤਾਂ ਉਸ ਦੇ ਆਧਾਰ ’ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਨੂੰ ਕਲਮਬੰਦ ਕਰਨ ਉਪਰੰਤ ਅਗਲੀ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਧਰ ਦੂਜੇ ਪਾਸੇ ਵਿਅਕਤੀ ਦੀ ਲਾਸ਼ ਮਿਲਣ ਤੇ ਇਲਾਕੇ ’ਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ- ਫੌਜ ਦੀਆਂ ਤਸਵੀਰਾਂ ਤੇ ਜਾਣਕਾਰੀ ਪਾਕਿ ਭੇਜਣ ਵਾਲਾ ‘ਆਰਮੀ ਟੇਲਰ’ ਕਾਬੂ, ਕੰਮ ਕਰਨ 'ਤੇ ਮਿਲਦੀ ਸੀ ਮੋਟੀ ਰਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News