ਗੁਰਦਾਸਪੁਰ ਦੇ ਬੱਸ ਸਟੈਂਡ ਨੇੜਿਓ ਮਿਲੀ ਵਿਅਕਤੀ ਦੀ ਲਾਸ਼
Thursday, Jul 31, 2025 - 11:51 AM (IST)

ਗੁਰਦਾਸਪੁਰ (ਵਿਨੋਦ)-ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ-7 ’ਚ ਸਥਿਤ ਬੱਸ ਸਟੈਂਡ ਦੇ ਨੇੜਿਓ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਜਿਵੇਂ ਹੀ ਲੋਕਾਂ ਨੂੰ ਇਸ ਲਾਸ਼ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ’ਤੇ ਪੁਲਸ ਕਰਮਚਾਰੀਆਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਪੁਲਸ ਅਧਿਕਾਰੀਆਂ ਅਨੁਸਾਰ ਅਣਪਛਾਤੇ ਵਿਅਕਤੀ ਸਬੰਧੀ ਪੁੱਛਗਿਛ ਕੀਤੀ ਜਾ ਰਹੀ ਹੈ , ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਾਜ ਦੇ ਮਾਮਲੇ 'ਚ ਵੱਡਾ ਫ਼ੈਸਲਾ! ਕਿਹਾ- 'ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ...'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8