ਰਣਜੀਤ ਐਵੇਨਿਊ ਇਲਾਕੇ ''ਚ ਸ਼ੱਕੀ ਹਾਲਤ ''ਚ ਮਿਲੀ ਨੌਜਵਾਨ ਦੀ ਲਾਸ਼
Saturday, Aug 08, 2026 - 11:04 AM (IST)
ਅੰਮ੍ਰਿਤਸਰ (ਸੰਜੀਵ) : ਰਣਜੀਤ ਐਵੇਨਿਊ ਇਲਾਕੇ ਦੀ ਵਾਇਰਲ ਹੋਈ ਵੀਡੀਓ ਵਿਚ ਇਕ ਨੌਜਵਾਨ ਮ੍ਰਿਤਕ ਹਾਲਤ ਵਿਚ ਫੁੱਟਪਾਥ ’ਤੇ ਪਿਆ ਹੋਇਆ ਦਿਖਾਈ ਦੇ ਰਿਹਾ ਹੈ, ਜਿਸ ਵਿਚ ਇਕ ਸਥਾਨਕ ਔਰਤ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਨਾਲ ਹੋਈ ਹੈ ਅਤੇ ਇਹ ਇਸ ਇਲਾਕੇ ਦੀ ਚੌਥੀ ਮੌਤ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
ਦੂਜੇ ਪਾਸੇ ਥਾਣਾ ਰਣਜੀਤ ਐਵੇਨਿਊ ਦੇ ਇੰਚਾਰਜ ਇੰਸਪੈਕਟਰ ਰੋਬਿਨ ਹੰਸ ਨੇ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਉਕਤ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਨੌਜਵਾਨ ਦੇ ਸਿਰ ’ਤੇ ਕੁਝ ਸੱਟਾਂ ਦੇ ਨਿਸ਼ਾਨ ਹਨ। ਮੌਤ ਦੇ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋ ਸਕੇਗਾ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
