ਝਾੜੀਆਂ ’ਚੋਂ ਪੰਜਾਬ ਪੁਲਸ ਦੇ ਬਰਖਾਸਤ ਮੁਲਾਜ਼ਮ ਦੀ ਗਲੀ-ਸੜੀ ਮਿਲੀ ਲਾਸ਼

Tuesday, Aug 25, 2026 - 12:28 PM (IST)

ਝਾੜੀਆਂ ’ਚੋਂ ਪੰਜਾਬ ਪੁਲਸ ਦੇ ਬਰਖਾਸਤ ਮੁਲਾਜ਼ਮ ਦੀ ਗਲੀ-ਸੜੀ ਮਿਲੀ ਲਾਸ਼

ਬਟਾਲਾ (ਬੇਰੀ)-ਬਟਾਲਾ ਦੇ ਪਿੰਡ ਕਾਲਾ ਨੰਗਲ ਵਿਖੇ ਖਾਲੀ ਪਲਾਟ ਅਤੇ ਝਾੜੀਆਂ ’ਚੋਂ ਇਕ ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪੰਜਾਬ ਪੁਲਸ ਦੇ ਬਰਖਾਸਤ ਮੁਲਾਜ਼ਮ ਗੁਰਪ੍ਰਤਾਪ ਸਿੰਘ (32) ਪੁੱਤਰ ਕਸ਼ਮੀਰ ਸਿੰਘ ਵਾਸੀ ਜਫ਼ਰਵਾਲ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਿੰਬਲ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ: 200 ਫੁੱਟ ਉੱਚੇ ਹਾਈ ਵੋਲਟੇਜ ਬਿਜਲੀ ਦੇ ਖੰਭੇ 'ਤੇ ਚੜ੍ਹੇ 2 ਬਜ਼ੁਰਗ, ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ

ਉਨ੍ਹਾਂ ਦੱਸਿਆ ਕਿ ਮ੍ਰਿਤਕ ਪਿਛਲੇ ਸਮੇਂ ਤੋਂ ਵਿਭਾਗ ਵੱਲੋਂ ਬਰਖਾਸਤ ਚੱਲ ਰਿਹਾ ਸੀ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News