ਰਾਵੀ ਦਰਿਆ ਦੇ ਤੇਜ਼ ਵਹਾਅ ''ਚ ਰੁੜੀ ਬਜ਼ੁਰਗ ਔਰਤ ਦੀ ਚਾਰ ਦਿਨ ਬਾਅਦ ਮਿਲੀ ਲਾਸ਼
Monday, Sep 01, 2025 - 12:56 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਹਲਕੇ 'ਚ ਰਾਵੀ ਦਰਿਆ ਦਾ ਪਾਣੀ ਵਧਣ ਨਾਲ ਕਈ ਪਿੰਡ ਹੜ੍ਹ ਦੀ ਚਪੇਟ ਵਿੱਚ ਆ ਗਏ ਹਨ। ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਪਿੰਡ ਮਾਸੀਵਾਹਲਾ 'ਚੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 60 ਸਾਲਾ ਬਜ਼ੁਰਗ ਪਰਮਜੀਤ ਸਿੰਘ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਈ ਸੀ। ਚਾਰ ਦਿਨ ਦੀ ਲੰਬੀ ਤਲਾਸ਼ ਮਗਰੋਂ ਅੱਜ ਉਸ ਦੀ ਲਾਸ਼ ਮਿਲੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਰੈਸਟੋਰੈਂਟ ਮਾਲਕ ਨੂੰ ਗੈਂਗਸਟਰ ਨੇ ਗੋਲੀਆਂ ਨਾਲ ਭੁੰਨਿਆ
ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਰਾਵੀ ਦਰਿਆ ਦਾ ਪਾਣੀ ਜਦੋਂ ਪਿੰਡਾਂ ਵਿੱਚ ਦਾਖਲ ਹੋਇਆ, ਤਾਂ ਘਰਾਂ ਅਤੇ ਖੇਤਾਂ ਦਾ ਵੀ ਕਾਫੀ ਨੁਕਸਾਨ ਹੋਇਆ। ਇਸ ਦੌਰਾਨ ਬਜ਼ੁਰਗ ਪਰਮਜੀਤ ਸਿੰਘ ਪਾਣੀ ਦੇ ਵਹਾਅ ਵਿਚ ਰੁੜ ਗਏ। ਪਰਿਵਾਰ ਨੇ ਸਰਕਾਰ ਕੋਲੋਂ ਬੇਨਤੀ ਕੀਤੀ ਹੈ ਕਿ ਇਸ ਘਟਨਾ ਕਾਰਨ ਪ੍ਰਭਾਵਿਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ-ਗਲੀ ’ਚ ਖੇਡ ਰਹੇ ਮੁੰਡੇ ਨੂੰ ਔਰਤ ਨੇ ਪਿਲਾ ਦਿੱਤਾ ਕਾਹਵਾ, ਹੋਈ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਪਾਣੀ ਦੇ ਵਹਾਅ ਕਾਰਨ ਨਾ ਸਿਰਫ਼ ਜਾਨੀ ਨੁਕਸਾਨ ਹੋਇਆ ਹੈ, ਸਗੋਂ ਘਰ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਪਰਿਵਾਰ ਦੀ ਹਾਲਤ ਨੂੰ ਦੇਖਦਿਆਂ ਬਣਦਾ ਮੁਆਵਜ਼ਾ ਜ਼ਰੂਰ ਦਿੱਤਾ ਜਾਵੇ। ਇਸ ਮੌਕੇ ਪੁਲਸ ਅਧਿਕਾਰੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਰਮਦਾਸ ਦੇ ਪਿੰਡ ਮਾਸੀਵਾਹਲਾ ਦੇ 60 ਸਾਲਾ ਬਜ਼ੁਰਗ ਰਾਵੀ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਏ ਸਨ, ਜਿਨ੍ਹਾਂ ਦੀ ਅੱਜ ਲਾਸ਼ ਬਰਾਮਦ ਕੀਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਹੋਰ ਵਿਗੜ ਸਕਦੇ ਹਾਲਾਤ, ਪੜ੍ਹੋ ਮੌਸਮ ਵਿਭਾਗ ਦੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8