ਹਰਿਕੇ ਨਹਿਰ 'ਚ ਛਾਲ ਮਾਰਨ ਵਾਲੇ ਗ੍ਰੰਥੀ ਸਿੰਘ ਦੀ 8 ਦਿਨਾਂ ਬਾਅਦ ਹਰਿਆਣਾ ਤੋਂ ਮਿਲੀ ਲਾਸ਼
Sunday, Jul 12, 2026 - 04:03 PM (IST)
ਪੱਟੀ (ਸੌਰਭ)- ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਹਰਿਕੇ ਨਹਿਰ ਵਿਚ ਛਾਲ ਮਾਰਨ ਵਾਲੇ ਪੱਟੀ ਦੇ ਵਾਰਡ ਨੰਬਰ 12 ਦੇ ਵਸਨੀਕ ਗ੍ਰੰਥੀ ਸਿੰਘ ਸਲਵਿੰਦਰ ਸਿੰਘ ਦੀ ਲਾਸ਼ ਅੱਠ ਦਿਨਾਂ ਬਾਅਦ ਹਰਿਆਣਾ ਦੇ ਮਸੀਤਾ ਬਾਰਡਰ ਨੇੜਿਓਂ ਬਰਾਮਦ ਹੋਈ। ਸ਼ਨੀਵਾਰ ਨੂੰ ਸ਼ਿਵਾਲਾ ਰੋਡ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਪਰਿਵਾਰ ਦਾ ਗੁਜ਼ਾਰਾ ਸਲਵਿੰਦਰ ਸਿੰਘ ਵੱਲੋਂ ਪਾਠਾਂ ਦੀ ਸੇਵਾ ਕਰਕੇ ਚੱਲਦਾ ਸੀ। ਪਹਿਲਾਂ ਉਹ ਇਕ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਵਜੋਂ ਸੇਵਾ ਕਰਦੇ ਸਨ, ਜਿਥੇ ਉਨ੍ਹਾਂ ਨੂੰ ਸਿਰਫ਼ 6 ਹਜ਼ਾਰ ਰੁਪਏ ਮਹੀਨਾਵਾਰ ਮਿਹਨਤਾਨਾ ਮਿਲਦਾ ਸੀ। ਘੱਟ ਆਮਦਨ ਕਾਰਨ ਉਨ੍ਹਾਂ ਨੇ ਨੌਕਰੀ ਛੱਡ ਕੇ ਆਪਣੇ ਪੱਧਰ ’ਤੇ ਪਾਠਾਂ ਦੀ ਸੇਵਾ ਸ਼ੁਰੂ ਕੀਤੀ ਪਰ ਉਥੇ ਵੀ ਲੋੜ ਅਨੁਸਾਰ ਕੰਮ ਨਾ ਮਿਲਣ ਕਾਰਨ ਉਹ ਲੰਬੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਤਣਾਅ ਵਿਚ ਸਨ।
ਇਹ ਵੀ ਪੜ੍ਹੋ-ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 4 ਜੁਲਾਈ ਦੀ ਸਵੇਰ ਕਰੀਬ 8:30 ਵਜੇ ਉਹ ਘਰੋਂ ਨਿਕਲੇ ਸਨ ਪਰ ਨਹੀਂ ਪਰਤੇ। ਬਾਅਦ ਵਿਚ ਹਰਿਕੇ ਹੈੱਡ ਤੋਂ ਸੂਚਨਾ ਮਿਲੀ ਕਿ ਉਨ੍ਹਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ਗੋਤਾਖੋਰਾਂ ਅਤੇ ਹੋਰਨਾਂ ਦੀ ਮਦਦ ਨਾਲ ਕਈ ਦਿਨਾਂ ਤੱਕ ਭਾਲ ਕੀਤੀ ਗਈ, ਜਿਸ ਤੋਂ ਬਾਅਦ 10 ਜੁਲਾਈ ਨੂੰ ਹਰਿਆਣਾ ਦੇ ਮਸੀਤਾ ਬਾਰਡਰ ਨੇੜੇ ਉਨ੍ਹਾਂ ਦੀ ਲਾਸ਼ ਮਿਲੀ। ਅੰਤਿਮ ਸੰਸਕਾਰ ਮੌਕੇ ਪਤਨੀ ਸੁਖਵਿੰਦਰ ਕੌਰ, ਨੂੰਹ ਸੁਖਪ੍ਰੀਤ ਕੌਰ ਅਤੇ ਪੁੱਤਰ ਨੇ ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਘਰ ਦੀ ਹਾਲਤ ਬਹੁਤ ਤਰਸਯੋਗ ਹੈ ਅਤੇ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਸਮਾਜ ਸੇਵੀ ਜਸਕਰਨ ਸਿੰਘ ਮਲੂਕਾ ਨੇ ਕਿਹਾ ਕਿ ਇਹ ਬਹੁਤ ਦੁੱਖਦਾਈ ਗੱਲ ਹੈ ਕਿ ਲੋਕ ਆਰਥਿਕ ਤੰਗੀ ਕਾਰਨ ਅਜਿਹੇ ਕਦਮ ਚੁੱਕਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰਿਕੇ ਹੈੱਡ ਤੋਂ ਹਰਿਆਣਾ ਤੱਕ ਗੋਤਾਖੋਰਾਂ ਦੀ ਮਦਦ ਨਾਲ ਲਗਾਤਾਰ ਭਾਲ ਕੀਤੀ ਗਈ, ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਬਰਾਮਦ ਹੋਈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
