ਖਡੂਰ ਸਾਹਿਬ ਦੇ ਨੌਜਵਾਨ ਦੀ ਨਹਿਰ ''ਚੋਂ ਲਾਸ਼ ਬਰਾਮਦ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ

Friday, Mar 20, 2026 - 02:08 PM (IST)

ਖਡੂਰ ਸਾਹਿਬ ਦੇ ਨੌਜਵਾਨ ਦੀ ਨਹਿਰ ''ਚੋਂ ਲਾਸ਼ ਬਰਾਮਦ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ

ਤਰਨਤਾਰਨ (ਸੁਖਦੇਵ)- ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਖਡੂਰ ਸਾਹਿਬ ਦੇ ਰਹਿਣ ਵਾਲੇ ਨੌਜਵਾਨ ਸਤਨਾਮ ਸਿੰਘ (32) ਪੁੱਤਰ ਮਹਿੰਦਰ ਸਿੰਘ, ਦੇ ਭੇਦਭਰੀ ਹਾਲਤ ਵਿੱਚ ਗੁੰਮ ਹੋਣ ਅਤੇ ਬਾਅਦ ਵਿੱਚ ਲਾਸ਼ ਮਿਲਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 17 ਤਾਰੀਖ ਨੂੰ ਦੁਪਹਿਰ ਕਰੀਬ 1 ਵਜੇ ਸਤਨਾਮ ਸਿੰਘ ਆਪਣੇ ਚਾਚੇ ਦੇ ਪੁੱਤਰ ਗੁਰਦਿੱਤਾ ਸਿੰਘ ਨਾਲ ਕਿਸੇ ਕੰਮ ਲਈ ਘਰੋਂ ਗਿਆ ਸੀ, ਪਰ ਉਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਆਇਆ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦਿੱਤਾ ਸਿੰਘ ਦੇ ਨਾਲ ਜਾਣ ਸਮੇਂ ਦੀਆਂ ਤਸਵੀਰਾਂ ਕੈਮਰੇ ਵਿੱਚ ਕੈਦ ਹੋਈਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪਰਿਵਾਰਕ ਮੈਂਬਰਾਂ ਨੇ ਰੋ-ਰੋ ਕੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਗੁਰਦਿੱਤਾ ਸਿੰਘ ਨੇ ਸਤਨਾਮ ਸਿੰਘ ਦਾ ਕਤਲ ਕਰ ਦਿੱਤਾ ਹੈ। ਇਸ ਦਰਮਿਆਨ ਅੱਜ ਫਤਿਆਬਾਦ ਦੀ ਨਹਿਰ ਵਿੱਚੋਂ ਸਤਨਾਮ ਸਿੰਘ ਦੀ ਲਾਸ਼ ਬਰਾਮਦ ਹੋਈ, ਜਿਸ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾ ਗਿਆ ਅਤੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ UPDATE

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News