ਦੋ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਨਹਿਰ ’ਚੋਂ ਮਿਲੀ ਲਾਸ਼, ਪਰਿਵਾਰਕ ਮੈਂਬਰਾਂ ਨੇ ਕਤਲ ਦਾ ਪ੍ਰਗਟਾਇਆ ਖਦਸ਼ਾ

Saturday, Sep 19, 2026 - 05:49 PM (IST)

ਦੋ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਨਹਿਰ ’ਚੋਂ ਮਿਲੀ ਲਾਸ਼, ਪਰਿਵਾਰਕ ਮੈਂਬਰਾਂ ਨੇ ਕਤਲ ਦਾ ਪ੍ਰਗਟਾਇਆ ਖਦਸ਼ਾ

ਗੁਰੂ ਕਾ ਬਾਗ(ਭੱਟੀ)- ਤਹਿਸੀਲ ਅਜਨਾਲਾ ਦੇ ਪਿੰਡ ਝੰਡੇਰ ਦੇ ਪਿਛਲੇ ਕਰੀਬ ਦੋ ਦਿਨ ਤੋਂ ਭੇਤਭਰੇ ਹਾਲਾਤ ’ਚ ਲਾਪਤਾ ਹੋਏ ਵਿਅਕਤੀ ਦੀ ਅੱਜ ਨਹਿਰ ’ਚੋਂ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਝੰਡੇਰ ਦਾ ਰਹਿਣ ਵਾਲਾ ਦਿਲਬਾਗ ਸਿੰਘ ਕਰੀਬ ਦੋ ਦਿਨ ਪਹਿਲਾਂ ਘਰੋਂ ਜਾਣ ਤੋਂ ਬਾਅਦ ਅਚਾਨਕ ਲਾਪਤਾ ਹੋ ਗਿਆ ਸੀ। ਪਰਿਵਾਰ ਵੱਲੋਂ ਬੀਤੇ ਕੱਲ ਥਾਣਾ ਝੰਡੇਰ ਵਿਖੇ ਗੁੰਮਸ਼ੁਦਗੀ ਸਬੰਧੀ ਇਤਲਾਹ ਵੀ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਸ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ, ਜਿਸ ਦੀ ਲਾਸ਼ ਅੱਜ ਪਿੰਡ ਘੁੱਕੇਵਾਲੀ (ਗੁਰੂ ਕਾ ਬਾਗ) ਨੇੜਿਓਂ ਨਹਿਰ ’ਚੋਂ ਬਰਾਮਦ ਹੋਈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ

ਇਸ ਘਟਨਾ ਤੋਂ ਬਾਅਦ ਮ੍ਰਿਤਕ ਦਿਲਬਾਗ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਲਖਵਿੰਦਰ ਸਿੰਘ ਚੱਕ ਸਿਕੰਦਰ ਵੱਲੋਂ ਉਸ ਦੀ ਮੌਤ ਨੂੰ ਲੈ ਕੇ ਸ਼ੱਕ ਜ਼ਾਹਿਰ ਕਰਦਿਆਂ ਦੋਸ਼ ਲਾਇਆ ਗਿਆ ਹੈ ਕਿ ਕਿਸੇ ਵਿਅਕਤੀ ਵੱਲੋਂ ਉਸ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ

ਇਸ ਸਬੰਧੀ ਗੱਲਬਾਤ ਕਰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦਿਲਬਾਗ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News