ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

Thursday, Sep 24, 2026 - 12:24 PM (IST)

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਬਟਾਲਾ/ਡੇਰਾ ਬਾਬਾ ਨਾਨਕ/ਕਲਾਨੌਰ (ਬੇਰੀ, ਮਨਮੋਹਨ)- ਤਿੰਨ ਦਿਨ ਪਹਿਲਾਂ ਲਾਪਤਾ ਹੋਏ ਮੌਜੂਦਾ ਸਰਪੰਚ ਦੀ ਲਾਸ਼ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰਦੋਰਵਾਲ ਦੀ ਸੜਕ ਕਿਨਾਰੇ ਝਾੜੀਆਂ ’ਚੋਂ ਮਿਲੀ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਬੰਧੀ ਮ੍ਰਿਤਕ ਸਰਪੰਚ ਕੁਲਜੀਤ ਸਿੰਘ ਵਾਸੀ ਮੰਦਰਾਵਾਲ ਦੇ ਭਰਾ ਸੁਬੇਗ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਜੀਤ ਸਿੰਘ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸਨ। ਉਹ ਤਿੰਨ ਦਿਨ ਪਹਿਲਾਂ ਘਰੋਂ ਫ਼ਤਿਹਗੜ੍ਹ ਚੂੜੀਆਂ ਕਿਸੇ ਕੰਮ ਲਈ ਗਏ ਸਨ, ਪਰ ਵਾਪਸ ਨਹੀਂ ਪਰਤੇ। ਪਰਿਵਾਰ ਨੇ ਇਸ ਦੀ ਸੂਚਨਾ ਥਾਣਾ ਰਮਦਾਸ ਦੀ ਪੁਲਸ ਨੂੰ ਦਿੱਤੀ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਫ਼ੋਨ ਦੀ ਲੋਕੇਸ਼ਨ ਵੀ ਟਰੇਸ ਕੀਤੀ ਗਈ ਸੀ।

ਇਹ ਵੀ ਪੜ੍ਹੋ- ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਦੋ ਦਿਨ ਪਹਿਲਾਂ ਵੀ ਪੁਲਸ ਅਤੇ ਪਿੰਡ ਵਾਸੀਆਂ ਵੱਲੋਂ ਹਰਦੋਰਵਾਲ ਇਲਾਕੇ ’ਚ ਭਾਲ ਕੀਤੀ ਗਈ ਸੀ, ਪਰ ਕੋਈ ਸੁਰਾਗ ਨਹੀਂ ਮਿਲਿਆ। ਪੁਲਸ ਨੇ ਹਰਦੋਰਵਾਲ ਰੋਡ ’ਤੇ ਝਾੜੀਆਂ ’ਚ ਲਾਸ਼ ਪਈ ਹੋਣ ਦੀ ਇਤਲਾਹ ਦਿੱਤੀ। ਪਰਿਵਾਰ ਨੇ ਸ਼ੱਕ ਪ੍ਰਗਟਾਇਆ ਕਿ ਸਰਪੰਚ ਦਾ ਅਗਵਾ ਕਰ ਕੇ ਕਤਲ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਦੂਜੇ ਪਾਸੇ ਥਾਣਾ ਰਮਦਾਸ ਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਸਰਪੰਚ ਕੁਲਜੀਤ ਸਿੰਘ ਦੇ ਬੇਟੇ ਦੇ ਬਿਆਨਾਂ ਦੇ ਆਧਾਰ ’ਚ ਥਾਣਾ ਰਮਦਾਸ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News