ਸੂਏ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Monday, Dec 01, 2025 - 05:50 PM (IST)
ਲੋਪੋਕੇ (ਸਤਨਾਮ)-ਕਸਬਾ ਲੋਪੋਕੇ ਦੇ ਸੂਏ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਏ. ਐੱਸ. ਆਈ. ਪ੍ਰਸ਼ੋਤਮ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲੀ ਕੀ ਸੂਏ ਦੀ ਪਟਰੀ ’ਤੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਪੁਲਸ ਨੂੰ ਸੂਏ ਦੀ ਪਟਰੀ ਦੀਆਂ ਝਾੜੀਆਂ ਵਿਚੋਂ 35 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਘਟਨਾ ਸਥਾਨ ’ਤੇ ਡੀ. ਐੱਸ. ਪੀ. ਨੀਰਜ ਕੁਮਾਰ ਅਤੇ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਪਹੁੰਚੇ ਤੇ ਲਾਸ਼ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਅਜਨਾਲਾ ਮੋਰਚਰੀ ਵਿਚ ਰਖਵਾ ਦਿੱਤੀ। ਇਸ ਸਬੰਧੀ 174 ਦੀ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ ਨੇ ਲਈ ਜਾਨ, ਸੜਕ 'ਤੇ ਵਿੱਛੀਆਂ ਲਾਸ਼ਾਂ, ਪਰਿਵਾਰ ਦਾ ਰੋ-ਰੋ ਬੁਰਾ ਹਾਲ
