ਦੀਨਾਨਗਰ ਦੇ ਹੈਡਲ ਪੁੱਲ ਗਾਹਲੜੀ ਨੇੜਿਓਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
Tuesday, Dec 31, 2024 - 04:44 PM (IST)
ਦੀਨਾਨਗਰ(ਗੌਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੇ ਪਿੰਡ ਗਾਹਲੜੀ ਹੈਡਲ ਪੁੱਲ ਨੇੜਿਓਂ ਇੱਕ ਅਣਪਾਛਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦ ਪੁਲਸ ਵੱਲੋਂ ਇਸ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ ਪਰ ਇਸ ਵਿਅਕਤੀ ਦੀ ਅਜੇ ਤੱਕ ਕੋਈ ਵੀ ਪਹਿਚਾਣ ਨਹੀਂ ਹੋ ਸਕੀ।
ਇਹ ਵੀ ਪੜ੍ਹੋ- ਨਰਾਇਣ ਸਿੰਘ ਚੌੜਾ 'ਤੇ SGPC ਦਾ U-turn, ਪੰਥ 'ਚੋਂ ਛੇਕਣ ਦਾ ਮਤਾ ਲਿਆ ਵਾਪਸ
ਉਧਰ ਇਸ ਸਬੰਧੀ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਦੌਰਾਂਗਲਾ ਦਵਿੰਦਰ ਕੁਮਾਰ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਇੱਕ ਅਣਪਛਾਤੇ ਵਿਅਕਤੀ ਹੈਡਲ ਪੁੱਲ ਗਾਹਲੜੀ ਨੇੜਿਓਂ ਲਾਸ਼ ਮਿਲੀ ਹੈ। ਇਸ ਵਿਅਕਤੀ ਦੀ ਉਮਰ ਕਰੀਬ 65 ਸਾਲ ਦੇ ਲਗਭਗ ਹੋ ਸਕਦੀ ਹੈ। ਉਹਨਾਂ ਦੱਸਿਆ ਕਿ ਇਸ ਦੀ ਮੌਤ ਕਿਸੇ ਵਾਹਨ ਨਾਲ ਟਕਰਾਉਣ ਕਰਕੇ ਹੋਣ ਦਾ ਖਦਸਾ ਹੈ ਪਰ ਅਜੇ ਤੱਕ ਵਾਰਸਾਂ ਸਬੰਧੀ ਕੋਈ ਵੀ ਪਤਾ ਨਹੀਂ ਲੱਗ ਸਕਿਆ ਜਿਸ ਕਾਰਨ ਮ੍ਰਿਤਕ ਦੀ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੱਖਿਆ ਗਿਆ ਹੈ। ਜੇਕਰ ਮ੍ਰਿਤਕ ਵਿਅਕਤੀ ਦੇ ਪਹਿਚਾਣ ਸਬੰਧੀ ਕੋਈ ਜਾਣਕਾਰੀ ਮਿਲ ਜਾਂਦੀ ਹੈ ਤਾਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8