ਔਰਤ ਦੀ ਖੇਤਾਂ ’ਚੋਂ ਮਿਲੀ ਲਾਸ਼, ਇਲਾਕੇ ''ਚ ਫੈਲੀ ਸਨਸਨੀ

09/22/2023 6:26:51 PM

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼, ਬਾਬਾ)- ਸ੍ਰੀ ਹਰਗੋਬਿੰਦਪੁਰ ਸਾਹਿਬ-ਬਟਾਲਾ ਰੋਡ ਉਪਰ ਸਥਿਤ ਚਰਚ ਦੇ ਪਿਛਲੇ ਪਾਸੇ ਖੇਤਾਂ ’ਚ ਇਕ ਔਰਤ ਦੀ ਲਾਸ਼ ਮਿਲੀ ਹੈ। ਜਿਸ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਐੱਸ. ਐੱਚ. ਓ. ਬਲਜੀਤ ਕੌਰ ਸਰ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਦਾਣਾ ਮੰਡੀ ਝੁੱਗੀ ਝੌਂਪੜੀ ਵਾਲਿਆਂ ਕੋਲ ਸਨਾਖਤ ਲਈ ਲਿਆਂਦਾ ਗਿਆ ਪਰ ਕੋਈ ਪਹਿਚਾਣ ਨਹੀਂ ਹੋ ਸਕੀ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ 'ਤੇ ਬਟਾਲਾ 'ਚ ਸਜਾਇਆ ਮਹਾਨ ਨਗਰ ਕੀਰਤਨ, ਦੇਖੋ ਤਸਵੀਰਾਂ

ਐੱਸ. ਐੱਚ. ਓ. ਬਲਜੀਤ ਕੌਰ ਨੇ ਦੱਸਿਆ ਕਿ ਪੁਲਸ ਨੂੰ ਕਿਸਾਨਾਂ ਨੇ ਦੱਸਿਆ ਕਿ 3-4 ਦਿਨ ਤੋਂ ਉਕਤ ਔਰਤ ਇਥੇ ਆਸ-ਪਾਸ ਫਿਰ ਰਹੀ ਸੀ, ਜਿਸਦੀ ਦਿਮਾਗੀ ਹਾਲਤ ਠੀਕ ਨਹੀਂ ਸੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ 72 ਘੰਟੇ ਲਈ ਸਨਾਖਤ ਲਈ ਰੱਖਾ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਨੂੰ ਝਟਕਾ, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਨੇ ਫੜਿਆ ਭਾਜਪਾ ਦਾ ਪੱਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News