ਨੌਜਵਾਨ ਦੀ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਖ਼ਦਸ਼ਾ

Saturday, Aug 01, 2026 - 10:58 AM (IST)

ਨੌਜਵਾਨ ਦੀ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਖ਼ਦਸ਼ਾ

ਪਠਾਨਕੋਟ (ਸ਼ਾਰਦਾ)- ਸ਼ਹਿਰ ਦੇ ਸਿਵਲ ਹਸਪਤਾਲ ਰੋਡ ਸਥਿਤ ਨਵੀਆਂ ਬਣੀਆਂ ਦੁਕਾਨਾਂ ਵਿਚ ਸ਼ੁੱਕਰਵਾਰ ਸਵੇਰੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਦੇ ਪੋਸਟਮਾਰਟਮ ਘਰ ਭੇਜ ਦਿੱਤਾ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਦਰਬਾਰੀ ਲਾਲ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਦੁਕਾਨਾਂ ਦੇ ਅੰਦਰ ਮੂੰਹ ਦੇ ਭਾਰ ਡਿੱਗੀ ਹੋਈ ਮਿਲੀ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪਛਾਣ ਯਕੀਨੀ ਬਣਾਉਣ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਪੋਸਟਮਾਰਟਮ ਘਰ ਵਿਚ ਸੁਰੱਖਿਅਤ ਰੱਖਿਆ ਗਿਆ ਹੈ। ਮੁੱਢਲੀ ਜਾਂਚ ਦੇ ਆਧਾਰ ’ਤੇ ਪੁਲਸ ਦਾ ਕਹਿਣਾ ਹੈ ਕਿ ਜਿਸ ਹਾਲਤ ਵਿੱਚ ਨੌਜਵਾਨ ਦੀ ਲਾਸ਼ ਮਿਲੀ ਹੈ, ਉਸ ਤੋਂ ਪਹਿਲੀ ਨਜ਼ਰ ਵਿੱਚ ਓਵਰਡੋਜ਼ ਕਾਰਨ ਮੌਤ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਅਤੇ ਅਗਲੀ ਜਾਂਚ ਤੋਂ ਬਾਅਦ ਹੀ ਹੋਵੇਗਾ।

ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News