ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
Friday, Jun 26, 2026 - 11:36 AM (IST)
ਗੁਰਦਾਸਪੁਰ/ਬਟਾਲਾ (ਵਿਨੋਦ/ਸਾਹਿਲ/ਯੋਗੀ/ਬੇਰੀ)- ਪਿੰਡ ਬੁੱਟਰ ਕਲਾਂ ਦੀ ਨਹਿਰ ਕਿਨਾਰੇ ਰੁੱਖ ਨਾਲ ਲਟਕਦੀ ਹੋਈ ਨੌਜਵਾਨ ਦੀ ਸ਼ੱਕੀ ਹਾਲਤ 'ਚ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੇਖਵਾਂ ਦੇ ਏ. ਐੱਸ. ਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੁੱਟਰ ਕਲਾਂ ਦੀ ਨਹਿਰ ਦੇ ਨਜ਼ਦੀਕ ਇਕ ਨੌਜਵਾਨ ਦੀ ਰੁੱਖ ਨਾਲ ਲਟਕਦੀ ਹੋਈ ਲਾਸ਼ ਮਿਲੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ ਅਤੇ ਮ੍ਰਿਤਕ ਵਿਅਕਤੀ ਦੀ ਪਹਿਚਾਣ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਠੀਕਰੀਵਾਲ ਉੱਚਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਬੁੱਧਵਾਰ ਰਾਤ ਉਹ ਘਰ ਨਹੀਂ ਆਇਆ ਸੀ। ਪੁਲਸ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
