ਖੇਤ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ
Monday, Dec 16, 2024 - 01:06 PM (IST)
ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼)-ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਚੀਮਾ ਖੁੱਡੀ ਦੇ ਗੰਨੇ ਦੇ ਖੇਤਾਂ ਵਿਚੋਂ ਭੇਤਭਰੀ ਹਾਲਤ ’ਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਪਿੰਡ ਚੀਮਾ ਖੁੱਡੀ-ਬਟਾਲਾ ਰੋਡ ’ਤੇ ਰੱਖ ਕੇ ਧਰਨਾ ਦਿੱਤਾ ਅਤੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਭਜੋਤ ਸਿੰਘ ਦੇ ਪਿਤਾ ਕੁਲਵਿੰਦਰ ਸਿੰਘ ਵਾਸੀ ਪਿੰਡ ਚੀਮਾ ਖੁੱਡੀ ਨੇ ਦੱਸਿਆ ਕਿ ਬੀਤੀ ਸ਼ਾਮ ਉਸ ਦੇ ਲੜਕੇ ਦੇ 2 ਦੋਸਤ ਉਸ ਨੂੰ ਸਕੂਟਰੀ ’ਤੇ ਘਰੋਂ ਲੈ ਗਏ ਸਨ ਅਤੇ ਰਾਤ ਨੂੰ ਉਨ੍ਹਾਂ ਦਾ ਲੜਕਾ ਘਰ ਵਾਪਸ ਨਹੀਂ ਆਇਆ। ਜਿਸ ਤੋਂ ਬਾਅਦ ਪ੍ਰਭਜੋਤ ਸਿੰਘ ਦੀ ਲਾਸ਼ ਪਿੰਡ ਦੇ ਗੰਨੇ ਦੇ ਖੇਤਾਂ ’ਚੋਂ ਮਿਲੀ ਹੈ।
ਇਹ ਵੀ ਪੜ੍ਹੋ- PGI ਨੇ ਰਚਿਆ ਇਤਿਹਾਸ, ਪਹਿਲੀ ਵਾਰ ਬਿਨਾਂ ਬੇਹੋਸ਼ ਕੀਤੇ 8 ਸਾਲ ਦੀ ਬੱਚੀ ਦਾ ਕੱਢਿਆ ਬ੍ਰੇਨ ਟਿਊਮਰ
ਉਸਨੇ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੇ ਲੜਕੇ ਦੇ ਦੋਸਤਾਂ ਨੇ ਹੀ ਉਸ ਦਾ ਕਤਲ ਕੀਤਾ ਹੈ। ਜਦੋਂ ਤੱਕ ਪੁਲਸ ਪ੍ਰਸ਼ਾਸਨ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਨਹੀਂ ਕਰਦਾ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਐੱਸ. ਐੱਚ. ਓ. ਬਿਕਰਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਪਰਿਵਾਰ ਨੂੰ ਪੂਰਾ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਰਿਪੋਰਟ ਆਉਣ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8