ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨ ਪਹਿਲਾਂ ਹੋਇਆ ਸੀ ਧੀ ਦਾ ਜਨਮ
Friday, Jul 17, 2026 - 10:26 AM (IST)
ਅੰਮ੍ਰਿਤਸਰ (ਸੰਜੀਵ)- ਜੰਡਿਆਲਾ ਦੇ ਪਿੰਡ ਥੋਥੀਆਂ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਗੋਪੀ ਦੀ ਲਾਸ਼ ਖੇਤਾਂ ਵਿਚ ਬਣੇ ਮੋਟਰ ਵਾਲੇ ਕਮਰੇ ਵਿੱਚੋਂ ਬਰਾਮਦ ਕੀਤੀ ਗਈ। ਥਾਣਾ ਜੰਡਿਆਲਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਗੁਰਪ੍ਰੀਤ ਸਿੰਘ 13 ਜੁਲਾਈ ਨੂੰ ਆਪਣੇ ਮੋਟਰਸਾਈਕਲ ’ਤੇ ਕਿਸੇ ਕੰਮ ਲਈ ਗਿਆ ਸੀ ਅਤੇ ਵਾਪਸ ਘਰ ਨਹੀਂ ਪਰਤਿਆ। ਦੋ ਦਿਨ ਬੀਤ ਜਾਣ ਤੋਂ ਬਾਅਦ ਵੀ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ, ਜਿਸ ਤੋਂ ਬਾਅਦ ਜੀ. ਟੀ. ਰੋਡ ਸਥਿਤ ਦਾਣਾ ਪਾਣੀ ਢਾਬੇ ਦੇ ਸਾਹਮਣੇ ਖੇਤਾਂ ਵਿਚ ਬਣੇ ਮੋਟਰ ਦੇ ਕਮਰੇ ਵਿੱਚੋਂ ਉਸ ਦੀ ਲਾਸ਼ ਬਰਾਮਦ ਹੋਈ।
ਇਹ ਵੀ ਪੜ੍ਹੋ- ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...
ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੇਂਟ ਦਾ ਕੰਮ ਕਰਦਾ ਸੀ ਜੋ ਨਸ਼ੇ ਦਾ ਆਦੀ ਵੀ ਸੀ। ਗੁਰਪ੍ਰੀਤ ਆਪਣੇ ਪਿੱਛੇ 3 ਧੀਆਂ ਅਤੇ ਪਤਨੀ ਨੂੰ ਛੱਡ ਗਿਆ ਹੈ। ਮ੍ਰਿਤਕ ਦੇ ਸਿਰ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਵੀ ਹਨ, ਜਦਕਿ ਪੁਲਸ ਦਾ ਕਹਿਣਾ ਹੈ ਕਿ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਜਿਸ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਹੋ ਸਕੇਗਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਠਾਨਕੋਟ 'ਚ ED ਦੀ ਵੱਡੀ ਕਾਰਵਾਈ, ਕਰੈਸ਼ਰਾਂ ਤੇ ਪ੍ਰਾਪਰਟੀ ਡੀਲਰ ਦੇ ਘਰ ਰੇਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
