ਗੁਰਦਾਸਪੁਰ ''ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ ''ਚ ਜੁਟੀ ਪੁਲਸ

Thursday, May 21, 2026 - 12:51 PM (IST)

ਗੁਰਦਾਸਪੁਰ ''ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ ''ਚ ਜੁਟੀ ਪੁਲਸ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਇਕ ਪ੍ਰਾਈਵੇਟ ਮਾਲ ਦੇ ਬਾਹਰ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ-1 ਦੀ ਮਾਰਕੀਟ ਸਾਹਮਣੇ ਸਥਿਤ ਇਕ ਪ੍ਰਾਈਵੇਟ ਮਾਲ ਦੇ ਬਾਹਰ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਰਹੱਸਮਈ ਹਾਲਾਤਾਂ ਵਿੱਚ ਮਿਲੀ। ਮ੍ਰਿਤਕ ਦੀ ਪਛਾਣ ਰਾਜਾ ਪੁੱਤਰ ਹੀਰਾ ਮਸੀਹ ਵਾਸੀ ਪਿੰਡ ਕੋਟ ਮੋਹਨ ਲਾਲ ਵਜੋਂ ਹੋਈ ਹੈ। ਫਿਲਹਾਲ ਜਾਂਚ ਚੱਲ ਰਹੀ ਹੈ ਕਿ ਇਹ ਸੜਕ ਹਾਦਸਾ ਸੀ, ਗਰਮੀ ਕਾਰਨ ਮੌਤ ਹੋਈ ਜਾਂ ਕੋਈ ਹੋਰ ਕਾਰਨ ਹੈ, ਇਸ ਬਾਰੇ ਪੁਲਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ

ਮੌਕੇ 'ਤੇ ਪਹੁੰਚੇ ਮ੍ਰਿਤਕ ਦੇ ਪਿੰਡ ਵਾਸੀ ਵਿਪਿਨ ਕੁਮਾਰ ਨੇ ਦੱਸਿਆ ਕਿ ਰਾਜਾ ਦਿਹਾੜੀ ਮਜ਼ਦੂਰੀ ਕਰਦਾ ਸੀ ਅਤੇ ਸੰਭਵ ਹੈ ਕਿ ਉਹ ਕੰਮ ਲਈ ਗੁਰਦਾਸਪੁਰ ਆਇਆ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਉਹ ਉਥੋਂ ਲੰਘ ਰਹੇ ਸਨ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਕ ਨੌਜਵਾਨ ਸੜਕ ਕਿਨਾਰੇ ਡਿੱਗਿਆ ਪਿਆ ਹੈ। ਨੇੜੇ ਜਾ ਕੇ ਦੇਖਿਆ ਤਾਂ ਉਹ ਉਨ੍ਹਾਂ ਦੇ ਪਿੰਡ ਦਾ ਹੀ ਰਾਜਾ ਮਸੀਹ ਨਿਕਲਿਆ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਅਜੈ ਰਾਜਨ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News