ਟਰਾਲੇ ਦੀ ਫੇਟ ਵੱਜਣ ਨਾਲ ਬੋਲੈਰੋ ਪਲਟੀ, ਵਿਅਕਤੀ ਦੀ ਮੌਤ

Thursday, Oct 24, 2024 - 05:27 PM (IST)

ਟਰਾਲੇ ਦੀ ਫੇਟ ਵੱਜਣ ਨਾਲ ਬੋਲੈਰੋ ਪਲਟੀ, ਵਿਅਕਤੀ ਦੀ ਮੌਤ

ਬਟਾਲਾ (ਸਾਹਿਲ)- ਅੱਡਾ ਘਸੀਟਪੁਰਾ ਵਿਖੇ ਟਰਾਲੇ ਦੀ ਫੇਟ ਵੱਜਣ ਨਾਲ ਬੋਲੈਰੋ ਗੱਡੀ ਦੇ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਇਕ ਮਹਿੰਦਰਾ ਬੋਲੈਰੇ ਨੰ.ਪੀ.ਬੀ.02ਈ.ਜੇ.8372, ਜਿਸ ਨੂੰ ਚਰਨਜੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਕੱਥੂਨੰਗਲ ਚਲਾ ਰਿਹਾ ਸੀ, ਸਾਮਾਨ ਲੈ ਕੇ ਅੰਮ੍ਰਿਤਸਰ ਤੋਂ ਬਟਾਲਾ ਵੱਲ ਆ ਰਹੀ ਸੀ। ਜਦੋਂ ਇਹ ਅੱਡਾ ਘਸੀਟਪੁਰ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰਾਲਾ, ਜਿਸ ’ਤੇ ਸੀਮੇਂਟ ਲੱਦਿਆਂ ਹੋਇਆ ਸੀ, ਨੇ ਉਕਤ ਗੱਡੀ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਗੱਡੀ ਹਾਦਸਾਗ੍ਰਸਤ ਹੁੰਦੀ ਹੋਈ ਪਲਟ ਗਈ ਅਤੇ ਸਿੱਟੇ ਵਜੋਂ ਗੱਡੀ ਵਿਚ ਸਵਾਰ ਦੋ ਵਿਅਕਤੀਆਂ ਵਿਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਓਧਰ, ਇਸ ਹਾਦਸੇ ਦੀ ਤੁਰੰਤ ਸੂਚਨਾ ਮਿਲਣ ’ਤੇ ਪੀ. ਐੱਸ. ਐੱਸ. ਐੱਫ. ਦੇ ਇੰਚਾਰਜ ਏ. ਐੱਸ. ਆਈ. ਸੁਖਦੇਵ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਉਕਤ ਜ਼ਖਮੀ ਚਰਨਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ। ਜਦਕਿ ਲਾਸ਼ ਨੂੰ ਪੁਲਸ ਵੱਲੋਂ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

ਇਹ ਵੀ ਪਤਾ ਲੱਗਾ ਹੈ ਕਿ ਟਰਾਲਾ ਡਰਾਈਵਰ ਨੂੰ ਜਿਥੇ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਉਥੇ ਟਰਾਲੇ ਨੂੰ ਵੀ ਹਿਰਾਸਤ ਵਿਚ ਲੈ ਲਿਆ ਹੈ। ਖਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ ਅਤੇ ਮ੍ਰਿਤਕ ਦੀ ਪਛਾਣ ਅਕਾਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਹਾਲ ਵਾਸੀ ਕੱਥੂਨੰਗਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News