ਬੋਲੈਰੋ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਵੱਢਿਆ ਗੁੱਟ

07/13/2023 4:22:29 PM

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਸ਼ਹਿਰ ਦੇ ਜਹਾਜ਼ ਚੌਂਕ ਨੇੜੇ ਕਾਰ ’ਚ ਸਵਾਰ ਹੋ ਕੇ ਆਏ 6 ਨੌਜਵਾਨਾਂ ਨੇ ਰੰਜਿਸ਼ ਤਹਿਤ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਗੁੱਟ ਵੱਢ ਦਿੱਤਾ। ਇਸ ਦੌਰਾਨ ਮੌਕੇ ’ਤੇ ਹੀ ਸੜਕ ’ਤੇ ਪੁਲਸ ਦੀ ਗੱਡੀ ਆਉਂਦੀ ਦੇਖ ਕੇ ਹਮਲਾਵਰ ਆਪਣੀ ਬੋਲੈਰੋ ਨੂੰ ਛੱਡ ਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਗੁਰਦਾਸਪੁਰ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਅਤੇ ਕਾਰ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਜਾਣਕਾਰੀ ਦਿੰਦਿਆਂ ਜ਼ਖ਼ਮੀ ਮੁੰਡੇ ਦੀ ਮਾਤਾ ਆਸ਼ਾ ਨੇ ਦੱਸਿਆ ਕਿ ਉਸਦੇ ਮੁੰਡੇ ਦਾ ਨਾਂ ਰਾਜਨ ਹੈ ਅਤੇ ਉਹ ਬੀ. ਐੱਸ. ਐੱਫ. ਚੌਂਕ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਉਸਦਾ ਮੁੰਡਾ ਕਿਸੇ ਕੰਮ ਲਈ ਘਰੋਂ ਗਿਆ ਸੀ ਅਤੇ ਕੁਝ ਸਮੇਂ ਬਾਅਦ ਹੀ ਉਸ ਨੂੰ ਫੋਨ ਆਇਆ ਕਿ ਕੁਝ ਨੌਜਵਾਨਾਂ ਨੇ ਉਸਦਾ ਇਕ ਗੁੱਟ ਵੱਢ ਦਿੱਤਾ ਹੈ, ਜਿਸ ਨੂੰ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉਸ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸਦੇ ਪੁੱਤ ਨੂੰ ਜ਼ਖ਼ਮੀ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਨੌਜਵਾਨ ਨੇ ਸ਼ੌਂਕ ਨੂੰ ਬਣਾਇਆ ਸਹਾਇਕ ਧੰਦਾ, ਸਾਲਾਨਾ ਕਰਦੈ ਲੱਖਾਂ ਰੁਪਏ ਦੀ ਕਮਾਈ

ਥਾਣਾ ਸਿਟੀ ਦੀ ਐੱਸ. ਐੱਚ. ਓ. ਕ੍ਰਿਸ਼ਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨਾਂ ਨੇ ਜਹਾਜ਼ ਚੌਂਕ ਨੇੜੇ ਇਕ ਨੌਜਵਾਨ ’ਤੇ ਹਮਲਾ ਕਰ ਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਮੁਲਜ਼ਮ ਆਪਣੀ ਕਾਰ ਛੱਡ ਕੇ ਭੱਜ ਗਏ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਖ਼ਮੀ ਮੁੰਡੇ ਦੇ ਬਿਆਨ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਯਮੁਨਾ ਦੇ ਵਧਦੇ ਪਾਣੀ ਨੇ ਚਿੰਤਾ 'ਚ ਪਾਈ 'ਦਿੱਲੀ', CM ਕੇਜਰੀਵਾਲ ਵੱਲੋਂ ਸਕੂਲ ਬੰਦ ਕਰਨ ਦਾ ਐਲਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News