ਹੱਡ ਚੀਰਵੀਂ ਠੰਡ ਨੇ ਜਨਜੀਵਨ ਕੀਤਾ ਪ੍ਰਭਾਵਿਤ, ਨੈਸ਼ਨਲ ਹਾਈਵੇ ’ਤੇ ਰੇਂਗਦੇ ਨਜ਼ਰ ਆਏ ਵਾਹਨ
Tuesday, Dec 31, 2024 - 01:20 PM (IST)
ਗੁਰਦਾਸਪੁਰ(ਵਿਨੋਦ)-ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਵਧ ਰਹੀ ਹੱਡ ਚੀਰਵੀਂ ਠੰਢ ਨੇ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ, ਉਥੇ ਹੀ ਇਸ ਦਾ ਮਾੜਾ ਅਸਰ ਪਸ਼ੂਆਂ, ਬਜ਼ੁਰਗਾਂ ਅਤੇ ਬੱਚਿਆਂ ਉਪਰ ਵੀ ਪੈਂਦਾ ਵੇਖਿਆ ਜਾ ਰਿਹਾ ਹੈ। ਪਹਾੜੀ ਇਲਾਕਿਆਂ ’ਚ ਹੋਈ ਬਰਫਬਾਰੀ ਦੌਰਾਨ ਮੈਦਾਨੀ ਇਲਾਕਿਆਂ ਦੇ ਤਾਪਮਾਨ ’ਚ ਆਈ ਭਾਰੀ ਗਿਰਵਾਟ ਨਾਲ ਸਰਦੀ ਵਧ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਠੰਡ ਦੇ ਕਹਿਰ ਤੋਂ ਬਚਣ ਲਈ ਵੱਖ-ਵੱਖ ਢੰਗ ਅਪਣਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਇਸ ਤੋਂ ਇਲਾਵਾ ਨੈਸ਼ਨਲ ਹਾਈਵੇ ’ਤੇ ਧੁੰਦ ਦੇ ਕਹਿਰ ਕਾਰਨ ਵਾਹਨ ਰੇਂਗਦੇ ਨਜ਼ਰ ਆ ਰਹੇ ਹਨ, ਜਦਕਿ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਸੀਤ ਲਹਿਰ ਕਾਰਨ ਓਰੇਂਜ ਅਲਰਟ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼ੁਰੂ ਹੋਈ ਸੰਘਣੀ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਜਿੱਥੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਕੜਾਕੇ ਦੀ ਪੈ ਰਹੀ ਠੰਢ ਨਾਲ ਵਪਾਰ ’ਤੇ ਵੀ ਮਾੜਾ ਅਸਰ ਪੈਣ ਲੱਗ ਪਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਬਾਰਿਸ਼ ਹੋਣ ਤੋਂ ਬਾਅਦ ਲਗਾਤਾਰ ਠੰਢ ਨੇ ਆਪਣਾ ਜ਼ੋਰ ਫੜ ਲਿਆ ਹੈ, ਜਿਸ ਕਾਰਨ ਆਮ ਲੋਕਾਂ ਸਮੇਤ ਬਜ਼ੁਰਗਾਂ, ਬੱਚਿਆਂ ਲਈ ਵੱਡੀ ਪ੍ਰੇਸ਼ਾਨੀ ਪੈਦਾ ਹੋ ਗਈ ਹੈ। ਭਾਵੇਂ ਪੰਜਾਬ ਬੰਦ ਕਾਰਨ ਸਵੇਰ ਸਮੇ ਬਾਜ਼ਾਰ ਬੰਦ ਸਨ ਪਰ ਜਦੋਂ ਬਾਜ਼ਾਰ 4 ਵਜੇ ਤੋਂ ਬਾਅਦ ਖੁੱਲ੍ਹੇ ਤਾਂ ਕਈ ਦੁਕਾਨਦਾਰ ਅਤੇ ਲੋਕ ਦੁਕਾਨਾਂ ਦੇ ਬਾਹਰ ਅੱਗ ਸੇਕਦੇ ਨਜ਼ਰ ਆਏ। ਇਸ ਦੇ ਇਲਾਵਾ ਧੁੰਦ ਦੇ ਕਾਰਨ ਆਵਾਜਾਈ ਵੀ ਪ੍ਰਭਾਵਿਤ ਦਿਖਾਈ ਦਿੱਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8