ਹੱਡ ਚੀਰਵੀਂ ਠੰਡ ਬਣੀ ਲੋਕਾਂ ਲਈ ਬਣੀ ਮੁਸੀਬਤ, ਸਾਲਾਂ ਦੇ ਰਿਕਾਰਡ ਟੁੱਟਣ ਲੱਗੇ
Tuesday, Jan 06, 2026 - 01:50 PM (IST)
ਗੁਰਦਾਸਪੁਰ (ਵਿਨੋਦ) : ਪਹਾੜੀ ਇਲਾਕਿਆਂ ਨੂੰ ਲਗਾਤਾਰ ਪੈ ਰਹੀ ਬਰਫ ਕਾਰਨ ਸੂਬੇ ’ਚ ਵੀ ਠੰਡ ਨੇ ਆਪਣਾ ਜ਼ੋਰ ਫੜ ਲਿਆ ਹੈ ਅਤੇ ਇਸ ਸਮੇਂ ਜ਼ਿਲ੍ਹੇ ’ਚ ਪੈ ਰਹੀ ਹੱਢ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਲਈ ਮਜ਼ਬੂਰ ਕਰ ਦਿੱਤਾ। ਗੁਰਦਾਸਪੁਰ ’ਚ ਪਹਾੜੀ ਸ਼ਹਿਰ ਡਲਹੌਜ਼ੀ ਨਾਲੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਜਦੋਂ ਕਿ ਡਲਹੌਜ਼ੀ ਦਾ ਵੱਧ ਤੋਂ ਵੱਧ ਤਾਪਮਾਨ 12.8 ਡਿਗਰੀ ਸੈਲਸੀਅਸ ਸੀ, ਗੁਰਦਾਸਪੁਰ ’ਚ ਸਿਰਫ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ ਦਾ ਅੱਜ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਸੀ। ਦਿਨ ਅਤੇ ਰਾਤ ਦੇ ਤਾਪਮਾਨ ’ਚ ਸਿਰਫ 6 ਡਿਗਰੀ ਦੇ ਅੰਤਰ ਕਾਰਨ ਠੰਡ ਹੋਰ ਵੀ ਤੇਜ਼ ਮਹਿਸੂਸ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ HIV ਨੂੰ ਲੈ ਕੇ ਡਰਾਉਣੀ ਰਿਪੋਰਟ, ਹੈਰਾਨ ਕਰਨਗੇ ਅੰਕੜੇ
ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ ਜ਼ਿਲੇ ’ਚ ਇਸ ਸਾਲ ਦਾ ਠੰਡਾ ਮੌਸਮ ਕਈ ਸਾਲਾਂ ਦੇ ਰਿਕਾਰਡ ਤੋੜ ਰਿਹਾ ਹੈ। ਕੁਝ ਦਿਨ ਪਹਿਲਾਂ ਗੁਰਦਾਸਪੁਰ ਸ਼ਹਿਰ ਨੂੰ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਐਲਾਨਿਆ ਗਿਆ ਸੀ। ਆਉਣ ਵਾਲੇ ਦਿਨਾਂ ’ਚ ਠੰਡ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਹੈ। ਵੱਧ ਤੋਂ ਵੱਧ ਤਾਪਮਾਨ 14 ਤੋਂ 15 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੋਰ ਡਿੱਗੇਗਾ ਪਾਰਾ, 3 ਦਿਨ ਲਈ Cold Day ਦਾ Alert, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
