ਬੀ. ਓ. ਪੀ. ਭੈਣੀਆਂ ਵਿਖੇ ਪਾਕਿਸਤਾਨੀ ਡਰੋਨ ਦੀ ਹਰਕਤ, ਕਰੋੜਾਂ ਦੀ ਹੈਰੋਇਨ ਬਰਾਮਦ

Tuesday, Mar 07, 2023 - 02:02 PM (IST)

ਬੀ. ਓ. ਪੀ. ਭੈਣੀਆਂ ਵਿਖੇ ਪਾਕਿਸਤਾਨੀ ਡਰੋਨ ਦੀ ਹਰਕਤ, ਕਰੋੜਾਂ ਦੀ ਹੈਰੋਇਨ ਬਰਾਮਦ

ਅਜਨਾਲਾ (ਗੁਰਜੰਟ,ਨੀਰਜ)- ਬੀਤੇ ਦਿਨ ਥਾਣਾ ਅਜਨਾਲਾ ਅਧੀਨ ਆਉਂਦੀ ਹਿੰਦ-ਪਾਕਿ ਸਰਹੱਦ ’ਤੇ ਬੀ. ਓ. ਪੀ. ਭੈਣੀਆਂ ਵਿਖੇ ਬੀਤੀ ਰਾਤ ਪਾਕਿਸਤਾਨ ਵਾਲੀ ਸਾਈਡ ਤੋਂ ਡਰੋਨ ਦੀ ਹਰਕਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਬੀਤੀ ਰਾਤ 10.30 ਵਜੇ ਦੇ ਕਰੀਬ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਿਸ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਡਰੋਨ ਵੱਲ ਫਾਇਰਿੰਗ ਕੀਤੀ ਤੇ ਡਰੋਨ ਪਾਕਿਸਤਾਨ ਵਾਲੀ ਸਾਈਡ ਵਾਪਸ ਮੁੜ ਗਿਆ। ਡਰੋਨ ਦੀ ਇਸ ਹਰਕਤ ਤੋਂ ਬਾਅਦ ਸਵੇਰੇ ਬੀ. ਐੱਸ. ਐੱਫ. ਦੇ ਅਧਿਕਾਰੀਆਂ ਵੱਲੋਂ ਇਲਾਕੇ ਵਿਚ ਸਰਚ ਕੀਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ ਹਸਪਤਾਲ ਦੀ ਲਿਫ਼ਟ 'ਚ ਭਿੜੇ ਦੋ ਨੌਜਵਾਨ, ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਇਕ ਦੀ ਮੌਤ

ਇਸ ਦੌਰਾਨ ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪਾਕਿਸਤਾਨ ਨਾਲ ਲੱਗਦੇ ਬੀ. ਓ .ਪੀ ਤੋਂ ਕਰੀਬ 12 ਕਰੋੜ ਰੁਪਏ ਦੀ ਹੈਰੋਇਨ ਦੇ ਦੋ ਪੈਕੇਟ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਕ ਡਰੋਨ ਰਾਹੀਂ ਹੈਰੋਇਨ ਦੀ ਖੇਪ ਸੁੱਟੀ ਗਈ, ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।     

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖ਼ਾਲਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ, ਅੱਤਵਾਦੀ ਪੰਨੂ ਨੇ ਮੁੜ ਦਿੱਤੀ ਗਿੱਦੜ-ਭਬਕੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News