ਬੀ. ਐੱਸ. ਐੱਫ. ਨੇ ਸਰਹੱਦ ਤੋਂ ਬਰਾਮਦ ਕੀਤੀ 5 ਕਰੋੜ ਦੀ ਹੈਰੋਇਨ

Saturday, Mar 24, 2018 - 05:16 PM (IST)

ਬੀ. ਐੱਸ. ਐੱਫ. ਨੇ ਸਰਹੱਦ ਤੋਂ ਬਰਾਮਦ ਕੀਤੀ 5 ਕਰੋੜ ਦੀ ਹੈਰੋਇਨ

ਵਲਟੋਹਾ/ਖੇਮਕਰਨ (ਗੁਰਮੀਤ ਸਿੰਘ/ਸੋਨੀਆ) : ਭਾਰਤ ਪਾਕਿ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 77 ਬਟਾਲੀਅਨ ਵੱਲੋਂ ਚਲਾਏ ਵਿਸ਼ੇਸ਼ ਸਰਚ ਅਭਿਆਨ ਦੌਰਾਨ ਇਕ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ, ਜਿਸ ਦੀ ਅੰਤਰ ਰਾਸ਼ਟਰੀ ਬਜ਼ਾਰ 'ਚ ਕੀਮਤ 5 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਦੀ 77 ਬਟਾਲੀਅਨ ਵਲੋਂ ਸਰਹੱਦ ਉਪਰ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਜਵਾਨਾਂ ਨੇ ਸਰਹੱਦ ਤੋਂ ਇਕ ਪਲਾਸਟਿਕ ਦੀ ਬੋਤਲ ਬਰਾਮਦ ਕੀਤੀ ਜਿਸ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਸ਼ਨੀਵਾਰ ਨੂੰ ਸਵੇਰੇ ਫਿਰ ਜਦੋਂ ਬੀ. ਐੱਸ. ਐੱਫ. ਨੇ ਤਲਾਸ਼ੀ ਲਈ ਤਾਂ ਇਕ ਹੋਰ ਪਲਾਸਟਿਕ ਦੀ ਬੋਤਲ ਮਿਲੀ ਜਿਸ ਵਿਚੋਂ ਵੀ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਬੀ. ਐੱਸ. ਐੱਫ. ਵਲੋਂ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। 


Related News