ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਹੇਠਾਂ ਸੁੱਟਿਆ
Saturday, Feb 10, 2024 - 03:50 PM (IST)
ਗੁਰਦਾਸਪੁਰ (ਵਿਨੋਦ) : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ ਅਤੇ ਡਰੋਨ ਰਾਹੀਂ ਭਾਰਤ ਨੂੰ ਹੈਰੋਇਨ ਅਤੇ ਛੋਟੇ ਹਥਿਆਰ ਭੇਜਣ ਦੀ ਲਗਾਤਾਰ ਸਾਜ਼ਿਸ਼ ਰਚ ਰਿਹਾ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨ ਪਾਕਿਸਤਾਨ ਦੀ ਹਰ ਹਰਕਤ ’ਤੇ ਨਜ਼ਰ ਰੱਖ ਰਹੇ ਹਨ। ਬੀਤੀ ਰਾਤ ਗੁਰਦਾਸਪੁਰ ਸੈਕਟਰ ਦੀ ਚੰਦੂ ਵਡਾਲਾ ਚੌਕੀ ’ਤੇ ਪਾਕਿਸਤਾਨ ਤੋਂ ਆਏ ਡਰੋਨ ਦੀ ਹਰਕਤ ਸੁਣੀ ਗਈ ਤਾਂ ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਦੇ ਜਵਾਨਾਂ ਨੇ ਇਨਸਾਸ ਰਾਈਫਲ ਤੋਂ ਚਾਰ ਰਾਊਂਡ ਫਾਇਰ ਕਰਕੇ ਡਰੋਨ ਨੂੰ ਹੇਠਾਂ ਸੁੱਟ ਦਿੱਤਾ।
ਇਹ ਵੀ ਪੜ੍ਹੋ : ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਮੰਗਾਂ ਦਾ ਦੇਵੇ ਜਵਾਬ, ਦਿੱਲੀ ਮਾਰਚ ਦੀਆਂ ਤਿਆਰੀਆਂ ਮੁਕੰਮਲ
ਅੱਜ ਸਵੇਰੇ ਜਦੋਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪੁਲਸ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਤਾਂ ਹੇਠਾਂ ਡਿੱਗੇ ਡਰੋਨ ਦਾ ਮਲਬਾ ਮਿਲਿਆ। ਇਹ ਡਰੋਨ ਚੀਨ ਦਾ ਬਣਿਆ ਡੀ.ਜੇ.ਆਈ ਮਾਵਿਕ ਕਲਾਸਿਕ 3 ਹੈ। ਇਹ ਡਰੋਨ ਭਾਰਤ-ਪਾਕਿਸਤਾਨ ਸਰਹੱਦ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਲਗਾਈ ਗਈ ਕੰਡਿਆਲੀ ਤਾਰ ਤੋਂ 150 ਮੀਟਰ ਦੀ ਦੂਰੀ ’ਤੇ ਮਿਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ ਤਾਂ ਜੋ ਡਰੋਨ ਰਾਹੀਂ ਸੁੱਟੇ ਗਏ ਅਪਰਾਧਿਕ ਸਮੱਗਰੀ ਨੂੰ ਬਰਾਮਦ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਭਲਕੇ ਤਰਨਤਾਰਨ ਪਹੁੰਚ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ, ਥਰਮਲ ਪਲਾਂਟ ਲੋਕਾਂ ਨੂੰ ਕਰਨਗੇ ਸਮਰਪਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8