ਮਾਮਲਾ 14 ਸਾਲਾ ਮੁੰਡੇ ਦੀ ਮੌਤ ਦਾ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਬੱਚੇ ਦੀ ਲਾਸ਼ ਸੜਕ ’ਤੇ ਰੱਖ ਦਿੱਤਾ ਧਰਨਾ

05/02/2022 12:08:52 PM

ਦੀਨਾਨਗਰ (ਕਪੂਰ) - 14 ਸਾਲਾ ਮੁੰਡੇ ਦੀ ਮੌਤ ਦੇ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਰਾਸ਼ਟਰੀ ਰਾਜਮਾਰਗ ਝੰਡੇ ਚੱਕ ਬਾਈਪਾਸ ’ਤੇ ਆਵਾਜਾਈ ਠੱਪ ਕਰ ਕੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਸੜਕ ’ਤੇ ਲਾਸ਼ ਰੱਖ ਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ ਗਿਆ। ਮ੍ਰਿਤਕ ਲੜਕੇ ਦੇ ਪਿਤਾ ਜਸਵਿੰਦਰ ਸਿੰਘ ਵਾਸੀ ਮਲੂਕ ਮਟਮ ਨੇ ਦੱਸਿਆ ਕਿ ਉਸ ਦੇ ਬੇਟੇ ਅਜਵਿੰਦਰ ਸਿੰਘ (14) ਨੂੰ ਹਰਨੂਰ ਸਿੰਘ, ਜਤਿੰਦਰ ਸਿੰਘ, ਕਰਨ ਸਿੰਘ ਸਮੇਤ ਹੋਰ ਨੌਜਵਾਨਾਂ ਨੇ ਲੜਕੇ ਨਾਲ ਮਾਮੂਲੀ ਝਗੜਾ ਹੋਣ ਤੋਂ ਬਾਅਦ ਉਸਦੇ ਸਿਰ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ, ਜਿਸ ਦੀ ਬਾਅਦ ’ਚ ਅੰਮ੍ਰਿਤਸਰ ਹਸਪਤਾਲ ਵਿਚ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ:  ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਦੀਨਾਨਗਰ ਪੁਲਸ ਨੇ ਉਸ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਧਾਰਾ-302 ਤਹਿਤ ਮਾਮਲਾ ਤਾਂ ਦਰਜ ਕਰ ਲਿਆ ਹੈ ਪਰ 4 ਦਿਨ ਬੀਤਣ ਦੇ ਬਾਅਦ ਵੀ ਪੁਲਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਕਰ ਰਹੀ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਕਿ ਪੁਲਸ ਮੁਲਜ਼ਮਾਂ ਨੂੰ ਬਚਾਉਣ ਦਾ ਯਤਨ ਕਰ ਰਹੀ ਹੈ ਪਰ ਜਦ ਤੱਕ ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਲੈਂਦੀ, ਉਹ ਰਾਸ਼ਟਰੀ ਰਾਜਮਾਰਗ ’ਤੇ ਲਾਸ਼ ਦੇ ਨਾਲ ਧਰਨਾ ਜਾਰੀ ਰੱਖਣਗੇ ਅਤੇ ਅੰਤਿਮ ਸੰਸਕਾਰ ਵੀ ਨਹੀਂ ਕਰਨਗੇ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਇਸ ਧਰਨੇ ਦੀ ਸੂਚਨਾ ਮਿਲਦੇ ਹੀ ਗੁਰਦਾਸਪੁਰ ਤੋਂ ਪੁਲਸ ਕਪਤਾਨ ਮੁਕੇਸ਼ ਕੁਮਾਰ ਧਰਨਾ ਸਥਾਨ ’ਤੇ ਪਹੁੰਚੇ।ਮ੍ਰਿਤਕ ਦੇ ਪਰਿਵਾਰ ਨੂੰ 2 ਦਿਨ ਦੇ ਅੰਦਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਪਰਿਵਾਰ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ


rajwinder kaur

Content Editor

Related News