ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਨੌਜਵਾਨ ਗ੍ਰਿਫ਼ਤਾਰ

Thursday, Aug 29, 2024 - 06:44 PM (IST)

ਬਟਾਲਾ (ਸਾਹਿਲ)-ਥਾਣਾ ਸਦਰ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਦਲੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਸ਼ੱਕੀ ਹਾਲਤ ਵਿਚ ਪੈਦਲ ਆਉਂਦੇ ਵੇਖ ਚੈਕਿੰਗ ਲਈ ਰੋਕਿਆ।
ਇਸ ਦੌਰਾਨ ਮੁੱਢਲੀ ਪੁੱਛਗਿੱਛ ਕਰਨ ’ਤੇ ਆਪਣਾ ਨਾਮ ਗੁਵਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਢਡਿਆਲਾ ਨੱਤ ਦੱਸਿਆ ਅਤੇ ਬਾਅਦ ਵਿਚ ਇਸ ਦੀ ਤਲਾਸ਼ੀ ਲੈਣ ’ਤੇ ਪੁਲਸ ਮੁਲਾਜ਼ਮਾਂ ਨੇ 85 ਨਸ਼ੇ ਵਾਲੀਆਂ ਗੋਲੀਆਂ ਬਿਨਾਂ ਲੇਬਲ ਬਰਾਮਦ ਕਰਕੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਵਿਰੁੱਧ ਥਾਣਾ ਸਦਰ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਖੇਡਦੇ-ਖੇਡਦੇ ਵਾਪਰ ਗਿਆ ਵੱਡਾ ਹਾਦਸਾ, 5 ਸਾਲਾ ਬੱਚੇ ਦੀ ਤੜਫ਼-ਤੜਫ਼ ਕੇ ਹੋਈ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News