ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ : ਗੋਲੀਆਂ ਨਾਲ ਭੁੰਨ ਦਿੱਤਾ ਕਾਰ ''ਚ ਜਾ ਰਿਹਾ ਮੁੰਡਾ
Thursday, Sep 18, 2025 - 03:50 PM (IST)

ਅੰਮ੍ਰਿਤਸਰ: ਅੰਮ੍ਰਿਤਸਰ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਗੋਲਡਨ ਐਵੇਨਿਊ ਦੇ ਬਾਹਰ ਅੰਨ੍ਹੇਵਾਹ ਗੋਲੀਬਾਰੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ, ਨੌਜਵਾਨ ਕ੍ਰੇਟਾ ਕਾਰ 'ਚ ਸਫ਼ਰ ਕਰ ਰਹੇ ਸਨ ਜਦੋਂ ਮੋਟਰਸਾਈਕਲਾਂ 'ਤੇ ਸਵਾਰ 5-6 ਹਮਲਾਵਰਾਂ ਨੇ ਉਸ ਦੇ ਗੋਲੀਆਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ-ਪੰਜਾਬ ਤੋਂ ਸ਼ੁਰੂ ਹੋਈ ਅੰਮ੍ਰਿਤ ਭਾਰਤ ਰੇਲਗੱਡੀ, ਯਾਤਰੀਆਂ ਦੀਆਂ ਲੱਗਣਗੀਆਂ ਮੌਜਾਂ
ਇਸ ਘਟਨਾ 'ਚ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦਾ ਦੋਸਤ ਹਰਪ੍ਰੀਤ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕ੍ਰੇਟਾ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਘਟਨਾ ਦੌਰਾਨ ਮੁਲਜ਼ਮਾਂ ਵੱਲੋਂ 14 ਗੋਲੀਆਂ ਚਲਾਈਆਂ ਗਈਆਂ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ- ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8