ਦੋਸਤਾਂ ਨਾਲ ਘਰੋਂ ਖੇਡਣ ਗਿਆ 10 ਸਾਲਾ ਬੱਚਾ ਸ਼ੱਕੀ ਹਾਲਾਤ ''ਚ ਲਾਪਤਾ
Thursday, Aug 21, 2025 - 10:43 AM (IST)

ਤਰਨਤਾਰਨ(ਰਮਨ)-ਘਰੋਂ ਖੇਡਣ ਗਏ 10 ਸਾਲਾ ਬੱਚੇ ਦੇ ਭੇਦ ਭਰੇ ਹਾਲਾਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਚੁੱਕਾ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਪਾਸੋਂ ਬੱਚੇ ਦੀ ਭਾਲ ਸਬੰਧੀ ਗੁਹਾਰ ਲਗਾਈ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਦੇ ਹੋਏ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਮਨਵਿੰਦਰ ਕੌਰ ਪਤਨੀ ਦਲਬੀਰ ਸਿੰਘ ਨਿਵਾਸੀ ਪਿੰਡ ਭਰੋਵਾਲ ਨੇ ਦੱਸਿਆ ਕਿ ਉਸਦਾ 10 ਸਾਲਾ ਬੇਟਾ ਗੁਰਮਾਨਦੀਪ ਸਿੰਘ ਜੋ ਸਕੂਲ ਵਿਚ ਪੜ੍ਹਦਾ ਹੈ, ਬੀਤੇ ਕੱਲ ਆਪਣੇ ਦੋਸਤਾਂ ਨਾਲ ਘਰੋਂ ਖੇਡਣ ਲਈ ਚਲਾ ਗਿਆ ਪਰ ਘਰ ਵਾਪਸ ਨਹੀਂ ਪਰਤਿਆ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਪਰ ਉਹ ਇਕ ਦਿਨ ਬੀਤ ਜਾਣ ਦੇ ਬਾਵਜੂਦ ਨਹੀਂ ਮਿਲਿਆ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਅਹਿਮ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਇਸ ਬੱਚੇ ਦੀ ਭੇਦ ਭਰੇ ਹਾਲਾਤ 'ਚ ਹੋਈ ਗੁੰਮਸ਼ੁਦਗੀ ਨੂੰ ਲੈ ਕੇ ਜਿੱਥੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਹੀ ਪਿੰਡ ਵਾਸੀਆਂ ਵੱਲੋਂ ਬੱਚੇ ਦੀ ਭਾਲ ਸਬੰਧੀ ਆਸ-ਪਾਸ ਦੇ ਪਿੰਡਾਂ ਵਿਚ ਅਨਾਉਂਸਮੈਂਟ ਤੱਕ ਕਰਵਾਈ ਜਾ ਰਹੀ ਹੈ। ਇਸ ਗੁੰਮਸ਼ੁਦਗੀ ਸਬੰਧੀ ਪੁਲਸ ਚੌਂਕੀ ਫਤਿਆਬਾਦ ਦੀ ਪੁਲਸ ਨੂੰ ਰਿਪੋਰਟ ਪਰਿਵਾਰਕ ਮੈਂਬਰਾਂ ਵੱਲੋਂ ਦਰਜ ਕਰਵਾ ਦਿੱਤੀ ਗਈ ਹੈ। ਗੁਰਮਾਨਦੀਪ ਸਿੰਘ ਦੀ ਵੱਡੀ ਭੈਣ ਸੁਖਬੀਰ ਕੌਰ ਨੇ ਦੱਸਿਆ ਕਿ ਉਸਦਾ ਭਰਾ ਕਦੇ ਵੀ ਘਰ ਤੋਂ ਦੂਰ ਨਹਿਰ ਵਿਚ ਨਹਾਉਣ ਨਹੀਂ ਜਾਂਦਾ ਸੀ ਪਰ ਉਸ ਨਾਲ ਖੇਡਣ ਗਏ ਦੋਸਤਾਂ ਨੇ ਦੱਸਿਆ ਹੈ ਕਿ ਉਹ ਨਹਿਰ ਵਿਚ ਨਹਾਉਣ ਗਿਆ ਸੀ। ਸੁਖਬੀਰ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਘਰ ਦੇ ਨਜ਼ਦੀਕ ਹੀ ਖੇਡਦਾ ਰਹਿੰਦਾ ਸੀ। ਸੁਖਬੀਰ ਕੌਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸਦੇ ਭਰਾ ਨੂੰ ਸਹੀ ਸਲਾਮਤ ਲੱਭ ਕੇ ਪਰਿਵਾਰ ਹਵਾਲੇ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਪੁਲਸ ਚੌਂਕੀ ਫਤਿਆਬਾਦ ਵਿਖੇ ਬੱਚੇ ਗੁਰਮਾਨਦੀਪ ਸਿੰਘ ਦੇ ਲਾਪਤਾ ਹੋਣ ਸਬੰਧੀ ਰਪਟ ਦਰਜ ਕਰਦੇ ਹੋਏ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਧੀ ਨੂੰ ਮਿਲ ਕੇ ਘਰ ਆ ਰਹੇ ਸੇਵਾਮੁਕਤ ਸੂਬੇਦਾਰ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8