ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ ਹੋਇਆ ਪਾਣੀ
Saturday, Sep 19, 2026 - 04:47 PM (IST)
ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਦੇ ਤਰਨਤਾਰਨ ਰੋਡ ਨੇੜੇ ਚਾਟੀਵਿੰਡ ਪਿੰਡ ਦੀ ਨਹਿਰ 'ਚ ਪਾੜ ਪੈਣ ਕਾਰਨ ਨਹਿਰ ਦਾ ਪਾਣੀ ਆਸ-ਪਾਸ ਦੇ ਇਲਾਕਿਆਂ 'ਚ ਦਾਖ਼ਲ ਹੋ ਗਿਆ। ਪਾਣੀ ਸੜਕਾਂ ਅਤੇ ਆਬਾਦੀ ਵੱਲ ਵਧਣ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਇਸ ਦੌਰਾਨ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਵੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ
ਲੋਕਾਂ ਵੱਲੋਂ ਬੋਰੀਆਂ ਵਿੱਚ ਮਿੱਟੀ ਭਰ ਕੇ ਨਹਿਰ ਦੇ ਪਾੜ ਨੂੰ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨੈੱਟ ਵੀ ਮੰਗਵਾਏ ਗਏ ਹਨ, ਜਿਨ੍ਹਾਂ ਵਿੱਚ ਮਿੱਟੀ ਦੀਆਂ ਬੋਰੀਆਂ ਬੰਨ੍ਹ ਕੇ ਪਾੜ ਵਾਲੀ ਥਾਂ ’ਤੇ ਪਾਈਆਂ ਜਾ ਰਹੀਆਂ ਹਨ। ਵਿਧਾਇਕ ਮੁਤਾਬਕ ਫਿਲਹਾਲ ਕਿਸੇ ਵੱਡੇ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਜੇਕਰ ਪਾੜ ਵੱਡਾ ਹੁੰਦਾ ਹੈ ਤਾਂ ਨੁਕਸਾਨ ਦਾ ਖ਼ਤਰਾ ਬਣ ਸਕਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
ਉੱਥੇ ਹੀ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਦੀਆਂ ਟੀਮਾਂ, ਸਰਕਾਰ ਅਤੇ ਸਥਾਨਕ ਲੋਕ ਮਿਲ ਕੇ ਕੰਮ ਕਰ ਰਹੇ ਹਨ। ਪਾਣੀ ਨੂੰ ਰੋਕਣ ਅਤੇ ਪਾੜ ਨੂੰ ਬੰਦ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਨਹਿਰ ਦੇ ਪਾਣੀ ਦੇ ਪੱਧਰ ਨੂੰ ਘਟਾਉਣ ਦੇ ਨਾਲ-ਨਾਲ ਬਰੀਚ ਵਾਲੀ ਥਾਂ ਨੂੰ ਬੰਦ ਕਰਨ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ- SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
