10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ SIT ਕਰੇਗੀ DSP ਲਖਬੀਰ ਸਿੰਘ ਦੇ ਮਾਮਲੇ ਦੀ ਜਾਂਚ

07/16/2022 2:52:43 PM

ਖੇਮਕਰਨ - ਵਿਧਾਨ ਸਭਾ ਹਲਕਾ ਖੇਮਕਰਣ ਦੇ ਪਿੰਡ ਬੋਪਾਰਾਏ ਦੇ ਰਹਿਣ ਵਾਲੇ ਨਸ਼ਾ ਤਸਕਰ ਪਿਸ਼ੋਰਾ ਸਿੰਘ ਦੇ ਮਾਮਲੇ ਨੂੰ ਰਫਾ-ਦਫਾ ਕਰਵਾਉਣ ਲਈ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ’ਚ ਫਰੀਦਕੋਟ ਦੇ ਡੀ.ਐੱਸ.ਪੀ. ਲੱਖਬੀਰ ਸਿੰਘ ਨੂੰ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ਨੂੰ ਗੰਭੀਰ ਲੈਂਦੇ ਹੋਏ ਇਸ ਦੀ ਜਾਂਚ ਸ਼ੁੱਕਰਵਾਰ ਨੂੰ ਵਿਜੀਲੈਂਸ ਨੇ ਆਪਣੇ ਹੱਥਾਂ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਲਈ ਵਿਜੀਲੈਂਸ ਬਿਊਰੋ ਦੇ ਡੀ.ਆਈ.ਜੀ. ਰਾਹੁਲ ਕੁਮਾਰ, ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਵਰਿੰਦਰ ਸਿੰਘ ਸੰਧੂ, ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ’ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਦੱਸ ਦੇਈਏ ਕਿ ਵਿਜੀਲੈਂਸ ਦੀ ਟੀਮ ਨੇ ਡੀ.ਐੱਸ.ਪੀ. ਲਖਬੀਰ ਸੰਧੂ ਨੂੰ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੱਟੀ ਸਥਿਤ ਜੇ.ਐੱਮ.ਆਈ.ਸੀ. ਗੌਰਵ ਗੁਪਤਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਵਿਜੀਲੈਂਸ ਦੇ ਡੀ.ਐੱਸ.ਪੀ. ਹਰਪ੍ਰੀਤ ਸਿੰਘ ਨੇ ਅਦਾਲਤ ਤੋਂ ਸੱਤ ਦਿਨ ਦਾ ਰਿਮਾਂਡ ਮੰਗਿਆ, ਜਦੋਂਕਿ ਅਦਾਲਤ ਨੇ ਉਨ੍ਹਾਂ ਨੂੰ ਪੰਜ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।


rajwinder kaur

Content Editor

Related News