ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਰਾਮ ਨਾਮ ਦੀਆਂ ਇੱਟਾਂ ਨੂੰ ਲੈ ਕੇ ਭਖਿਆ ਵਿਵਾਦ

05/28/2022 12:31:22 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਵਾਦਾਂ 'ਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਰਾਮ ਨਾਮ ਦੀਆਂ ਇੱਟਾਂ ਦੀ ਤਸਵੀਰ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਦੇ ਮੁਖੀ ਤੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ:  ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਅਸੀਂ ਹਰ ਇਕ ਧਰਮ ਦਾ ਸਤਿਕਾਰ ਕਰਦੇ ਹਾਂ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਰਾਮ ਨਾਮ ਦਾ ਉਚਾਰਣ ਬਹੁਤ ਵਾਰ ਹੋਇਆ ਹੈ ਪਰ ਫਿਰ ਵੀ ਰਾਮ ਨਾਮ ਦੀਆਂ ਇੱਟਾਂ ਦਰਬਾਰ ਸਾਹਿਬ ਦੇ ਗਲਿਆਰੇ ਨਜ਼ਦੀਕ ਸੀਵਰੇਜ ਵਾਲੀਆਂ ਨਾਲੀਆਂ ਵਿਚ ਕਿਉਂ ਲਗਾਈਆਂ ਗਈਆਂ?  ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਰਾਮ ਨਾਮ ਦੀਆਂ ਇੱਟਾਂ ਲੱਗ ਰਹੀਆਂ ਹਨ ਤਾਂ ਉਨ੍ਹਾਂ ਨੇ ਉਸੇ ਵੇਲੇ ਹੀ ਰਾਮ ਨਾਮ ਦੀਆਂ ਇੱਟਾਂ ਵਾਪਸ ਭੇਜ ਦਿੱਤੀਆਂ ਅਤੇ ਉਥੇ ਕੋਈ ਵੀ ਇੱਟ ਰਾਮ ਨਾਮ ਦੀ ਨਹੀਂ ਲੱਗੀ।

ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਜੇਕਰ ਇੱਟਾਂ ਵਾਪਸ ਭੇਜ ਦਿੱਤੀਆਂ ਗਈਆਂ ਹਨ ਤਾਂ ਉਸ ਦਾ ਬਿਲ ਸੰਗਤ ਨੂੰ ਜਨਤਕ ਕੀਤਾ ਜਾਵੇ। ਭਾਈ ਬਲਦੇਵ ਸਿੰਘ ਵਡਾਲਾ 21 ਜੂਨ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਨੂੰ ਸਪੱਸ਼ਟੀਕਰਨ ਦੇਵੇ। ਜੇਕਰ  ਅਜਿਹਾ ਨਾ ਹੋਇਆ ਤਾਂ 21 ਜੂਨ ਤੋਂ ਬਾਅਦ ਅਸੀਂ ਖ਼ੁਦ ਉਸ ਜਗ੍ਹਾ 'ਤੇ ਜਾ ਕੇ ਉਸ ਦੀ ਖੁਦਾਈ ਕਰਵਾ ਕੇ ਚੈੱਕ ਕਰਾਂਗੇ ।

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?


Harnek Seechewal

Content Editor

Related News