ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਿਟੇਨ ਦੇ MP ਤਨਮਨਜੀਤ ਸਿੰਘ ਢੇਸੀ ਨੇ ਟੇਕਿਆ ਮੱਥਾ

Thursday, Aug 13, 2026 - 03:05 PM (IST)

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਿਟੇਨ ਦੇ MP ਤਨਮਨਜੀਤ ਸਿੰਘ ਢੇਸੀ ਨੇ ਟੇਕਿਆ ਮੱਥਾ

ਅੰਮ੍ਰਿਤਸਰ (ਗੁਰਪ੍ਰੀਤ): ਬ੍ਰਿਟੇਨ ਦੇ ਸੰਸਦ ਮੈਂਬਰ (ਐਮ.ਪੀ.) ਤਨਮਨਜੀਤ ਸਿੰਘ ਢੇਸੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਪਰਮਜੀਤ ਸਿੰਘ ਰਾਏਪੁਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਐਮ.ਪੀ. ਢੇਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਜਦੋਂ ਵੀ ਉਹ ਪੰਜਾਬ ਆਉਣ, ਤਾਂ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ (NRI) ਦੇ ਅਹਿਮ ਮਸਲਿਆਂ ਨੂੰ ਵੀ ਪੁੱਰਜੋਰ ਤਰੀਕੇ ਨਾਲ ਉਭਾਰਿਆ ਜਾਵੇ।

ਇਹ ਵੀ ਪੜ੍ਹੋ- ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ ਲਹੂ-ਲੁਹਾਣ

ਆਪਣੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੁੱਖ ਮੰਤਰੀ ਨਾਲ ਕਰੀਬ 20 ਮਿੰਟ ਤੱਕ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਖ਼ਾਸ ਕਰਕੇ ਸਿੱਧੀਆਂ ਉਡਾਣਾਂ ਦੀ ਗਿਣਤੀ ਵਧਾਉਣ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਪੂਰੀ ਤਰ੍ਹਾਂ ਖੋਲ੍ਹਣ ਦੇ ਮੁੱਦੇ ਪ੍ਰਮੁੱਖ ਤੌਰ 'ਤੇ ਸ਼ਾਮਲ ਸਨ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਚੰਡੀਗੜ੍ਹ ਨੂੰ ਉੱਤਰੀ ਭਾਰਤ ਦਾ ਪ੍ਰਮੁੱਖ ਏਵੀਏਸ਼ਨ ਹੱਬ ਬਣਾਇਆ ਜਾਵੇ ਤਾਂ ਜੋ ਗੁਰੂ ਘਰ ਆਉਣ ਵਾਲੇ ਸ਼ਰਧਾਲੂਆਂ ਅਤੇ ਗੁਆਂਢੀ ਰਾਜਾਂ ਨੂੰ ਵੀ ਵੱਧ ਤੋਂ ਵੱਧ ਫ਼ਾਇਦਾ ਮਿਲ ਸਕੇ।

ਇਹ ਵੀ ਪੜ੍ਹੋ-15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ..

ਵਪਾਰਕ ਪੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ (ਖ਼ਾਸਕਰ ਪੰਜਾਬ) ਅਤੇ ਯੂ.ਕੇ. ਵਿਚਾਲੇ ਹੋਣ ਵਾਲੀ ਫ੍ਰੀ ਟ੍ਰੇਡ ਐਗਰੀਮੈਂਟ (ਵਪਾਰਕ ਸੰਧੀ) ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਅਰਬਾਂ ਰੁਪਏ ਦਾ ਫ਼ਾਇਦਾ ਹੋਵੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਯੂ.ਕੇ. ਵਿੱਚ ਵਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਦਰਪੇਸ਼ ਮਸਲਿਆਂ, ਜਿਵੇਂ ਕਿ ਕ੍ਰਿਪਾਨ ਦੇ ਮੁੱਦੇ ਅਤੇ ਸਿਆਸੀ ਕੈਦੀਆਂ ਦੇ ਇਨਸਾਫ਼ ਦੀ ਗੱਲ ਨੂੰ ਵੀ ਅੰਤਰਰਾਸ਼ਟਰੀ ਪੱਧਰ 'ਤੇ ਮਜ਼ਬੂਤੀ ਨਾਲ ਰੱਖਣ ਦਾ ਭਰੋਸਾ ਦਿੱਤਾ। ਅੰਤ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਅਤੇ ਸਮੂਹ ਸੱਜਣਾਂ ਦਾ ਧੰਨਵਾਦ ਕਰਦਿਆਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ-ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News