ਨਿੱਜੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੇ ਫ਼ੈਸਲੇ ਦਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੱਲੋਂ ਵਿਰੋਧ

07/24/2023 4:40:47 PM

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮਾਂ 'ਤੇ ਨਿੱਜੀ ਚੈਨਲ ਵੱਲੋਂ 23 ਜੁਲਾਈ ਤੋਂ ਬਾਅਦ ਵੀ ਗੁਰਬਾਣੀ ਦਾ ਪ੍ਰਸਾਰਣ ਜਾਰੀ ਰੱਖਣ ਦੀ ਕੀਤੀ ਗਈ ਅਪੀਲ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਲੋਂ ਵਿਰੋਧ ਕੀਤਾ ਗਿਆ।  ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਦੇ ਹੁਕਮਾਂ ’ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹੁਕਮ ਦਿੱਤਾ ਹੈ ਕਿ ਜਦੋਂ ਤੱਕ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਨਹੀਂ ਬਣਾ ਲੈਂਦੀ, ਉਂਦੋਂ ਤੱਕ ਨਿੱਜੀ ਚੈਨਲ ਵੱਲੋਂ ਜਾਰੀ ਰੱਖੇਗੀ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ

ਪੰਜੋਲੀ ਨੇ ਕਿਹਾ ਕਿ ਜਦੋਂ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਤੋਂ ਆਪਣੇ ਹਿੱਤਾਂ ਲਈ ਹੁਕਮ ਜਾਰੀ ਕਰਦੀ ਰਹੇਗੀ, ਉਦੋਂ ਤੱਕ ਅਕਾਲੀ ਦਲ ਬਾਦਲ ਸਿੱਖ ਪੰਥ ਵਿੱਚ ਦਿਨੋ- ਦਿਨ ਕਮਜ਼ੋਰ ਹੁੰਦਾ ਜਾਵੇਗਾ। ਬਾਦਲ ਦਲ ਦੀਆਂ ਨੀਤੀਆਂ ਇਹੋ ਜਿਹੀਆਂ ਰਹੀਆਂ ਤਾਂ ਪੰਥ ਦੇ ਨਾਲ- ਨਾਲ ਰਾਜਨੀਤੀ 'ਚ ਪਾਰਟੀ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਅਕਾਲੀ ਆਗੂ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਇੱਕ ਵਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ਸਾਡੀ ਪਾਰਟੀ ਨੂੰ ਪੰਜਾਬ 'ਚ ਸੱਤਾ ਮਿਲੇ ਜਾਂ ਨਾ ਮਿਲੇ ਪਰ ਸ਼੍ਰੋਮਣੀ ਕਮੇਟੀ ਨੂੰ ਆਪਣਾ ਰਾਜ ਖ਼ਤਮ ਨਹੀਂ ਕਰਨਾ ਚਾਹੀਦਾ। ਇਹ ਸਾਡੀ ਸ਼ਕਤੀ ਹੈ ਅਤੇ ਲੋਕਾਂ ਤੱਕ ਪਹੁੰਚਣ ਦਾ ਰਸਤਾ ਹੈ। ਜੇਕਰ ਸ਼੍ਰੋਮਣੀ ਕਮੇਟੀ ਤੋਂ ਸਾਡਾ ਅਧਿਕਾਰ ਖ਼ਤਮ ਹੋ ਗਿਆ ਤਾਂ ਅਸੀਂ ਸਿੱਖ ਪੰਥ ਅਤੇ ਆਮ ਲੋਕਾਂ ਤੋਂ ਵੱਖ ਹੋ ਜਾਵਾਂਗੇ। 

ਇਹ ਵੀ ਪੜ੍ਹੋ-  ਕੁੜੀ ਦੇ ਗੁਪਤ ਅੰਗ 'ਤੇ ਕਰੰਟ ਲਾਉਣ ਦੇ ਮਾਮਲੇ 'ਚ ਦੋ ਹੋਰ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News