ਭਾਰਤ ਸਰਕਾਰ ਨੇ ਦਿੱਤਾ ਤਰਨਤਾਰਨ ਜ਼ਿਲ੍ਹੇ ਨੂੰ ਕਾਂਸੀ ਮੈਡਲ, ਟੀ.ਬੀ. ਵਿਭਾਗ ਦੀ ਕਾਰਗੁਜ਼ਾਰੀ ਨੂੰ ਵੇਖ ਮਿਲਿਆ ਐਵਾਰਡ
Tuesday, Nov 15, 2022 - 12:20 PM (IST)

ਤਰਨਤਾਰਨ (ਰਮਨ ਚਾਵਲਾ)- ਸਿਵਲ ਸਰਜਨ ਦਫ਼ਤਰ ਅਧੀਨ ਕੰਮ ਕਰ ਰਹੇ ਟੀ. ਬੀ. ਵਿਭਾਗ ਦੇ ਸਟਾਫ਼ ਵਲੋਂ ਜ਼ਿਲ੍ਹੇ ਭਰ ’ਚ ਮਰੀਜ਼ਾਂ ਦੀ ਸਿਹਤ ਸੁਧਾਰਨ ਲਈ ਕੀਤੇ ਕੰਮਾਂ ਤੋਂ ਸੰਤੁਸ਼ਟ ਹੋਣ ਉਪਰੰਤ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਤਰਨਤਾਰਨ ਨੂੰ ਕਾਂਸੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਦਿਲਬਾਗ ਸਿੰਘ ਵਲੋਂ ਸਮੂਹ ਸਟਾਫ਼ ਨੂੰ ਵੱਖਰੇ ਤੌਰ ’ਤੇ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ- ਮੂਸੇਵਾਲਾ ਕਤਲ ਕਾਂਡ 'ਚ ਗੈਂਗਸਟਰ ਮਨੀ ਤੇ ਤੂਫਾਨ ਦਾ ਵੱਡਾ ਖੁਲਾਸਾ, ਦਰਮਨ ਕਾਹਲੋਂ ਦਾ ਨਾਂ ਆਇਆ ਸਾਹਮਣੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਟਿਊਬਰਕਿਊਲੋਸਿਸ (ਟੀ. ਬੀ.) ਦੇ ਮਰੀਜ਼ਾਂ ਨੂੰ ਘਰ-ਘਰ ਜਾ ਕੇ ਦਵਾਈ ਖਵਾਉਣ ਅਤੇ ਉਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਸਬੰਧ ’ਚ ਕੀਤੀ ਜਾ ਰਹੀ ਡਿਊਟੀ ਨੂੰ ਵੇਖਦੇ ਹੋਏ ਜ਼ਿਲ੍ਹੇ ਦੇ ਵੱਖ-ਵੱਖ ਮਰੀਜ਼ਾਂ ਪਾਸੋਂ 2021 ਦੌਰਾਨ ਲਏ ਗਏ ਕੇਂਦਰ ਸਰਕਾਰ ਵਲੋਂ ਸੈਂਪਲਾਂ ਦੀ ਜਾਂਚ ਉਪਰੰਤ ਸੰਤੁਸ਼ਟੀ ਜਤਾਈ ਗਈ ਸੀ। ਉਨ੍ਹਾਂ ਦੱਸਿਆ ਕਿ ਐੱਨ. ਆਰ. ਐੱਚ. ਐੱਮ. ਅਧੀਨ ਚੱਲ ਰਹੇ ਪ੍ਰੋਗਰਾਮਾਂ ਹੇਠ ਭਾਰਤ ਸਰਕਾਰ ਵਲੋਂ ਕਰਵਾਏ ਗਏ ਕੰਟੈਸਟ ’ਚ ਦੇਸ਼ ਭਰ ਦੇ ਜ਼ਿਲ੍ਹਿਆਂ ਵੱਲੋਂ ਭਾਗ ਲਿਆ ਗਿਆ ਸੀ, ਜਿਸ ਤਹਿਤ ਸਹੀ ਡਿਊਟੀ ਕਰਨ ਦੇ ਮਕਸਦ ਨੂੰ ਮਾਨਤਾ ਦਿੰਦੇ ਹੋਏ ਜ਼ਿਲ੍ਹਾ ਤਰਨਤਾਰਨ ਨੂੰ ਕਾਂਸੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਦੁਬਈ ਜਾ ਰਹੇ 4 ਯਾਤਰੀਆਂ ਕੋਲੋਂ 1.52 ਕਰੋੜ ਦੀ ਵਿਦੇਸ਼ੀ ਕਰੰਸੀ ਜ਼ਬਤ
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੰਜਾਬ ਦੇ ਪੰਜ ਜ਼ਿਲ੍ਹਿਆਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ’ਚੋਂ ਤਰਨਤਾਰਨ ਇਕ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨੂੰ ਇਹ ਸਨਮਾਨ ਐੱਨ. ਆਰ. ਐੱਚ. ਐੱਮ. ਦੇ ਮਿਸ਼ਨ ਡਾਇਰੈਕਟਰ ਅਭਿਨਵ ਤ੍ਰਿਖਾ ਅਤੇ ਡਾਇਰੈਕਟਰ ਹੈਲਥ ਸਰਵਿਸਿਜ਼ ਡਾ. ਰਣਜੀਤ ਸਿੰਘ ਨੇ ਦਿੱਤਾ ਹੈ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਟੀ. ਬੀ. ਦੇ ਖਾਤਮੇ ਲਈ ਸਟਾਫ਼ ਵਲੋਂ ਕੀਤੀ ਜਾ ਰਹੀ ਮਿਹਨਤ ਰੰਗ ਲਿਆ ਰਹੀ ਹੈ। ਸਿਵਲ ਸਰਜਨ ਡਾ. ਦਿਲਬਾਗ ਸਿੰਘ ਨੇ ਇਸ ਮਿਲੇ ਬਰੌਂਜ਼ ਮੈਡਲ ਦਿ ਵਧਾਈ ਜ਼ਿਲ੍ਹਾ ਟੀ. ਬੀ. ਅਫ਼ਸਰ ਡਾ. ਸੁਖਜਿੰਦਰ ਸਿੰਘ ਅਤੇ ਸਮੂਹ ਸਟਾਫ਼ ਨੂੰ ਦਿੰਦੇ ਹੋਏ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਔਲਖ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਮਨੋਰੋਗੀ ਮਾਹਿਰ ਡਾ. ਕਵਿਤਾ, ਡਾ. ਗੁਰਿੰਦਰਬੀਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਸਵਰਨਜੀਤ ਧਵਨ ਆਦਿ ਹਾਜ਼ਰ ਸਨ।