ਭਰਾ ਨੇ ਦੋਸਤਾਂ ਨਾਲ ਮਿਲ ਭੈਣ ’ਤੇ ਤੇਜ਼ਧਾਰ ਦਾਤਰ ਨਾਲ ਕੀਤਾ ਜਾਨਲੇਵਾ ਹਮਲਾ

04/15/2022 1:38:38 PM

ਅੰਮ੍ਰਿਤਸਰ (ਜਸ਼ਨ) - ਇਕ ਭਰਾ ਵਲੋਂ ਸਾਥੀਆਂ ਸਮੇਤ ਆਪਣੀ ਭੈਣ ’ਤੇ ਜਾਨਲੇਵਾ ਕਰਨ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਥਾਣਾ ਜੰਡਿਆਲਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਵਿਅਕਤੀਆਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਪਰਮਿੰਦਰਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਅਮਨਦੀਪ ਕੌਰ ਪਤਨੀ ਅਮਨਦੀਪ ਸਿੰਘ ਵਾਸੀ ਬੰਡਾਲਾ, ਪੱਤੀ ਗੋਪੀ ਕੀ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦਲਜੀਤ ਕੌਰ ਪਤਨੀ ਨਿਰਮਲ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਜੀ. ਟੀ. ਰੋਡ ਜੰਡਿਆਲਾ ਗੁਰੂ ਨੇ ਦੱਸਿਆ ਕਿ ਉਸ ਦੀ ਮਾਤਾ ਝੋਨਾ ਲੈ ਕੇ ਮੰਡੀ ਗਈ ਹੋਈ ਸੀ ਤਾਂ ਉਹ ਘਰ ਇਕੱਲੀ ਸੀ। ਪਿਛਲੇ ਦਿਨ ਉਕਤ ਮੁਲਜ਼ਮ ਹਥਿਆਰ ਲੈ ਕੇ ਲਲਕਾਰੇ ਮਾਰਦੇ ਹੋਏ ਘਰ ਵਿਚ ਦਾਖਲ ਹੋਏ, ਜਿੰਨਾ ਨੂੰ ਦੇਖ ਕੇ ਉਹ ਆਪਣੇ ਕਮਰੇ ਅੰਦਰ ਵੜ ਗਈ ਅਤੇ ਲਾਕ ਲੱਗਾ ਲਿਆ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਮੁਲਜ਼ਮਾਂ ਨੇ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਦਸਤੀ ਦਾਤਰ ਨਾਲ ਉਸ ’ਤੇ ਵਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਾਲਤ ’ਚ ਉਸ ਨੇ ਜਦੋਂ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


rajwinder kaur

Content Editor

Related News