ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਭੈਣ ਦੀ ਮੌਤ ਤੇ ਭਰਾ ਜ਼ਖਮੀ
Sunday, Jun 08, 2025 - 02:07 PM (IST)

ਬਟਾਲਾ (ਸਾਹਿਲ)-ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਭੈਣ ਦੀ ਮੌਤ ਅਤੇ ਭਰਾ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਲਵਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਨੌਸ਼ਹਿਰਾ ਮੱਝਾ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਭੈਣ ਦਲਜੀਤ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਹਰਚੋਵਾਲ ਤੇ ਬੱਚੀ ਗੁਰਕੀਰਤ ਨਾਲ ਜਾ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...
ਜਦੋਂ ਇਹ ਬਟਾਲਾ-ਗੁਰਦਾਸਪੁਰ ਮੇਨ ਜੀ.ਟੀ. ਰੋਡ ’ਤੇ ਪੈਂਦੇ ਪਿੰਡ ਗਿੱਲਾਂਵਾਲੀ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਤਿੰਨੋਂ ਗੰਭੀਰ ਜ਼ਖਮੀ ਹੋ ਗਏ ਤਾਂ ਇਨ੍ਹਾਂ ਨੂੰ ਇਕ ਰਾਹਗੀਰ ਨੇ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ, ਜਿਥੇ ਡਾਕਟਰਾਂ ਨੇ ਦਲਜੀਤ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਦਕਿ ਲਵਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਕੇ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ
ਇਥੇ ਇਹ ਦੱਸਦੇ ਦੇਈਏ ਕਿ ਜਿਸ ਜਗ੍ਹਾ ’ਤੇ ਐਕਸੀਡੈਂਟ ਹੋਇਆ ਸੀ, ਉਸ ਜਗ੍ਹਾ ’ਤੇ ਪੁਲਸ ਨਹੀਂ ਪਹੁੰਚ ਸਕੀ, ਜਿਸ ਨਾਲ ਲੋਕਾਂ ਵਿਚ ਕਾਫੀ ਰੋਸ ਦੇਖਣ ਨੂੰ ਮਿਲਿਆ। ਓਧਰ ਜਦੋਂ ਚੌਕੀ ਇੰਚਾਰਜ ਦਿਆਲਗੜ੍ਹ ਨਾਲ ਐਕਸੀਡੈਂਟ ਸਬੰਧੀ ਜਾਣਕਾਰੀ ਲੈਣ ਹਿੱਤ ਸੰਪਰਕ ਕੀਤਾ ਤਾਂ ਉਨ੍ਹਾਂ ਵੱਲੋਂ ਫੋਨ ਚੁੱਕਣ ਦੀ ਜਹਿਮਤ ਤੱਕ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8