ਪੰਜਾਬ ''ਚ ਜ਼ਮੀਨ ਦੇ ਟੋਟੇ ਪਿੱਛੇ ਮਾਰ ''ਤਾ ਭਰਾ
Saturday, Feb 01, 2025 - 03:08 PM (IST)
ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਪਿੰਡ ਮਸ਼ਰਾਲਾ 'ਚ 14 ਮਰਲੇ ਦੇ ਪਲਾਟ ਨੂੰ ਲੈ ਕੇ ਚਚੇਰੇ ਭਰਾਵਾਂ ਵਿਚਕਾਰ ਝਗੜਾ ਹੋ ਗਿਆ। ਵੇਖਦੇ ਹੀ ਵੇਖਦੇ ਝਗੜੇ ਨੇ ਖੂਨੀ ਰੂਪ ਧਾਰ ਲਿਆ ਅਤੇ ਇਕ ਭਰਾ ਵੱਲੋਂ ਦੂਜੇ ਭਰਾ ਰਵੀ ਸੈਣੀ 61 ਸਾਲ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਸਬਜ਼ੀ ਮੰਡੀ ਜਾ ਰਹੇ ਲੋਕਾਂ ਦੀਆਂ ਤੋੜੀਆਂ ਲੱਤਾਂ ਤੇ ਬਾਂਹਾਂ
ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ 6 ਲੋਕਾਂ ਦੇ ਖ਼ਿਲਾਫ਼ ਕਤਲ ਦਾ ਇਲਜ਼ਾਮ ਲਗਾਇਆ ਹੈ ਅਤੇ ਪੁਲਸ ਵੱਲੋਂ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਮ੍ਰਿਤਕ ਰਵੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਕੁੱਲ 6 ਲੋਕਾਂ ਦਾ ਦੱਸਿਆ ਸੀ ਪਰ ਪੁਲਸ ਨੇ ਸਿਰਫ਼ 5 ਲੋਕਾਂ ਖ਼ਿਲਾਫ਼ ਹੀ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦੀ ਪਤਨੀ ਦਾ ਕਹਿਣਾ ਸੀ ਕਿ ਜਦ ਤੱਕ ਪੁਲਸ ਕਾਰਵਾਈ ਨਹੀਂ ਕਰਦੀ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8