ਭਰਾ ਹੀ ਨਿਕਲਿਆ ਭੈਣ ਦਾ ਕਾਤਲ, ਸਾਥੀਆਂ ਨਾਲ ਮਿਲ ਕੇ ਕੀਤਾ ਕਤਲ

Saturday, Sep 20, 2025 - 12:37 PM (IST)

ਭਰਾ ਹੀ ਨਿਕਲਿਆ ਭੈਣ ਦਾ ਕਾਤਲ, ਸਾਥੀਆਂ ਨਾਲ ਮਿਲ ਕੇ ਕੀਤਾ ਕਤਲ

ਬਟਾਲਾ (ਸਾਹਿਲ, ਯੋਗੀ) : ਪਿਛਲੇ ਦਿਨੀਂ ਮੋਟਰਸਾਈਕਲ ’ਤੇ ਜਾ ਰਹੇ ਭੈਣ ਭਰਾ 'ਤੇ ਲੁੱਟ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ ਜਿਸ ਦੌਰਾਨ ਭੈਣ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਭਰਾ ਜ਼ਖ਼ਮੀ ਹੋ ਗਿਆ ਸੀ। ਉਕਤ ਮਾਮਲੇ ਨੇ ਨਵਾਂ ਮੋੜ ਲਿਆ ਹੈ, ਭੈਣ ਦਾ ਕਾਤਲ ਭਰਾ ਹੀ ਨਿਕਲਿਆ ਹੈ। ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੇ ਜਾਂਚ 'ਚ ਇਹ ਪਾਇਆ ਕਿ ਭਰਾ ਨੇ ਹੀ ਸਾਜਿਸ਼ ਰੱਜ ਕੇ ਆਪਣੇ ਹੋਰ ਸਾਥੀਆਂ ਨਾਲ ਭੈਣ ਦੇ ਕਤਲ ਦਾ ਡਰਾਮਾ ਰਚਿਆ ਅਤੇ ਘਟਨਾ ਨੂੰ ਲੁੱਟ ਖੋਹ ਦੀ ਰੰਗਤ ਦੇ ਦਿੱਤੀ। ਉਕਤ ਮਾਮਲੇ ਦੇ ਸਬੰਧ ’ਚ ਪੁਲਸ ਨੇ ਮੁਲਜ਼ਮ ਹਰਪਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਭੰਗਾਲੀ ਖੁਰਦ ਅਤੇ ਉਸਦੇ ਸਾਥੀ ਮਨਜੋਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਗੁੱਜਰਪੁਰਾ ਥਾਣਾ ਮਜੀਠਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ-CBSE ਵਿਦਿਆਰਥੀਆਂ ਨੂੰ ਵੱਡਾ ਝਟਕਾ, ਬੋਰਡ ਨੇ ਬਦਲੇ ਨਿਯਮ

ਉਕਤ ਮਾਮਲੇ ਦੀ ਪੁਸ਼ਟੀ ਕਰਦਿਆਂ ਥਾਣਾ ਘਣੀਏ ਕੇ ਬਾਂਗਰ ਦੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ 11 ਸਤੰਬਰ ਨੂੰ ਕਾਬਲ ਸਿੰਘ ਵਾਸੀ ਭੰਗਾਲੀ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 10 ਸਤੰਬਰ ਦੀ ਰਾਤ ਨੂੰ ਉਸ ਦਾ ਪੁੱਤਰ ਹਰਪਿੰਦਰ ਸਿੰਘ ਆਪਣੀ ਭੈਣ ਮਨਦੀਪ ਕੌਰ ਵਾਸੀ ਸ਼ੁਕਰਪੁਰਾ ਬਟਾਲਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੰਗਾਲੀ ਖੁਰਦ ਆ ਰਹੇ ਸਨ ਕਿ ਰਿਆਲੀ ਨਜ਼ਦੀਕ ਅਣਪਛਾਤਿਆਂ ਨੇ ਭੈਣ ਭਰਾ ’ਤੇ ਲੁੱਟ ਦੀ ਨੀਅਤ ਨਾਲ ਤੇਜ਼ਧਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ‘ਤੇ ਮਨਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਅਤੇ ਹਰਪਿੰਦਰ ਸਿੰਘ ਜ਼ਖ਼ਮੀ ਹੋਇਆ ਸੀ।

ਇਹ ਵੀ ਪੜ੍ਹੋ-ਦਿਵਿਆਂਗ ਵਿਅਕਤੀ ਨੂੰ ਕੁੱਟਮਾਰ ਬਚਾਉਣਾ ਪਿਆ ਮਹਿੰਗਾ, ਹਮਲਾਵਰਾਂ ਨੇ ਪੈਟਰੋਲ ਸੁੱਟ ਕੇ ਲਾ'ਤੀ ਅੱਗ

ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਦੇ ਸਬੰਧ ਚ 11 ਸਤੰਬਰ ਨੂੰ ਐਫਆਈਆਰ ਨੰਬਰ 98 ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸ਼ੱਕ ਦੀ ਸੂਈ ਜ਼ਖਮੀ ਹਰਪਿੰਦਰ ਸਿੰਘ ’ਤੇ ਗਈ ਅਤੇ ਇਹ ਗੱਲ ਸਾਹਮਣੇ ਆਈ ਕਿ ਉਕਤ ਭਰਾ ਨੇ ਹੀ ਆਪਣੀ ਭੈਣ ਦੇ ਕਤਲ ਦੀ ਸਾਜਿਸ਼ ਰਚੀ ਸੀ ਅਤੇ ਆਪਣੇ ਸਾਥੀਆਂ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਹਰਪਿੰਦਰ ਸਿੰਘ ਆਪਣੀ ਭੈਣ ਮਨਦੀਪ ਕੌਰ ਦੇ ਚਰਿੱਤਰ ’ਤੇ ਕਥਿਤ ਤੌਰ ਸ਼ੱਕ ਕਰਦਾ ਸੀ, ਜਿਸ ਦੇ ਚਲਦਿਆਂ ਉਸਨੇ ਉਸ ਨੂੰ ਕਤਲ ਕਰਨ ਸਾਜਿਸ਼ ਰਚੀ। ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਹਰਪਿੰਦਰ ਸਿੰਘ ਵਾਸੀ ਭੰਗਾਲੀ ਖੁਰਦ ਅਤੇ ਉਸਦੇ ਸਾਥੀ ਮਨਜੋਤ ਸਿੰਘ ਵਾਸੀ ਗੁਜਰਪੁਰਾ ਮਜੀਠਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News