ਸੜਕ ਹਾਦਸੇ ਵਿਚ ਸਕੇ ਭਰਾ ਜ਼ਖਮੀ
Monday, Sep 22, 2025 - 05:27 PM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ) : ਕਾਦੀਆਂ ਤੋਂ ਗੁਰਦਾਸਪੁਰ ਰੋਡ ਵੱਲ ਜਾਂਦੀ ਸੜਕ ’ਤੇ ਮੋਟਰਸਾਈਕਲ ਸਵਾਰਾਂ ਨੂੰ ਟਰਾਲੀ ਨੇ ਸਾਈਡ ਮਾਰ ਕੇ ਜ਼ਖਮੀ ਕਰ ਦਿੱਤਾ। ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਅਤੇ ਗੁਰਦਿਆਲ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਕੋਟ ਟੋਡਰਮੱਲ੍ਹ ਜੋ ਕਿ ਮੋਟਰਸਾਈਕਲ ’ਤੇ ਕਾਦੀਆਂ ਤੋਂ ਆਪਣੇ ਪਿੰਡ ਵੱਲ ਜਾ ਰਹੇ ਸੀ ਤਾਂ ਗੁਰਦਾਸਪੁਰ ਰੋਡ ਤੋਂ ਆ ਰਹੀ ਟਰਾਲੀ ਨੇ ਇਨ੍ਹਾਂ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਦੋਵੇਂ ਭਰਾ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਮੌਕੇ ’ਤੇ ਪੁੱਜ ਕੇ ਦੋਵਾਂ ਭਰਾਵਾਂ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਭੇਜਿਆ ਗਿਆ।