ਸਰਕਾਰੀ ਸਕੂਲ ਬਾਹਰ ਵਿਦਿਆਰਥੀ ਨਾਲ ਬੇਰਹਿਮੀ, ਵੀਡੀਓ ਵਾਇਰਲ ਹੋਣ ''ਤੇ ਤਿੰਨ ਕਾਬੂ

Thursday, Jul 31, 2025 - 05:33 PM (IST)

ਸਰਕਾਰੀ ਸਕੂਲ ਬਾਹਰ ਵਿਦਿਆਰਥੀ ਨਾਲ ਬੇਰਹਿਮੀ, ਵੀਡੀਓ ਵਾਇਰਲ ਹੋਣ ''ਤੇ ਤਿੰਨ ਕਾਬੂ

ਪਠਾਨਕੋਟ (ਧਰਮਿੰਦਰ)- ਪਠਾਨਕੋਟ ਦੇ ਦੌਲਤਪੁਰ ਇਲਾਕੇ ਦੇ ਸਰਕਾਰੀ ਸਕੂਲ ਦੇ ਬਾਹਰ ਇੱਕ ਵਿਦਿਆਰਥੀ ਨਾਲ ਹੋਈ ਬੇਰਹਿਮੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ ਵੀਡੀਓ 'ਚ ਕੁਝ ਲੋਕ ਪਹਿਲਾਂ ਇੱਕ ਬੱਚੇ ਨਾਲ ਕੁੱਟਮਾਰ ਕਰਦੇ ਹਨ ਅਤੇ ਫਿਰ ਉਸਨੂੰ ਮੋਟਰਸਾਈਕਲ 'ਤੇ ਬਿਠਾ ਕੇ ਕਿਸੇ ਹੋਰ ਥਾਂ ਲੈ ਜਾ ਕੇ ਫੇਰ ਉਸ ਦੀ ਕੁੱਟਮਾਰ ਕਰਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਫ਼ੜੀ ਗਈ ਟਰਾਮਾਡੋਲ ਦੀ ਫੈਕਟਰੀ ! 325 ਕਿੱਲੋ ਤੋਂ ਵੱਧ...

ਬੱਚੇ ਵੱਲੋਂ ਘਰ ਆ ਕੇ ਪੂਰੀ ਘਟਨਾ ਦੱਸਣ ਤੋਂ ਬਾਅਦ ਪਰਿਵਾਰ ਨੇ ਵੀਡੀਓ ਦੇ ਆਧਾਰ 'ਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਵੀ ਤੁਰੰਤ ਕਾਰਵਾਈ ਕਰਦਿਆਂ ਤਿੰਨ ਸ਼ਖ਼ਸਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਾਜ ਦੇ ਮਾਮਲੇ 'ਚ ਵੱਡਾ ਫ਼ੈਸਲਾ! ਕਿਹਾ- 'ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ...'

ਡੀਐਸਪੀ ਨੇ ਪੁਸ਼ਟੀ ਕੀਤੀ ਕਿ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅੱਗੇ ਜਾਂਚ ਚਲ ਰਹੀ ਹੈ। ਦੂਜੇ ਪਾਸੇ, ਪੀੜਤ ਵਿਦਿਆਰਥੀ ਦੀ ਮਾਂ ਨੇ ਮੀਡੀਆ ਸਾਹਮਣੇ ਆ ਕੇ ਇਨਸਾਫ਼ ਦੀ ਮੰਗ ਕੀਤੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੁਕਾਨਦਾਰਾਂ ਲਈ ਇਕ ਹਫ਼ਤੇ ਦਾ ਸਮਾਂ, DC ਵੱਲੋਂ ਵੱਡੇ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News