ਵੱਡੀ ਵਾਰਦਾਤ: ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

Friday, Mar 01, 2024 - 12:05 PM (IST)

ਵੱਡੀ ਵਾਰਦਾਤ: ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ (ਜ.ਬ.)- ਬੀਤੀਂ ਦੇਰ ਰਾਤ ਮਜੀਠਾ ਰੋਡ ਸਥਿਤ ਗੋਪਾਲ ਨਗਰ ਇਲਾਕੇ ਦੇ ਇਕ ਘਰ ਵਿਚ ਦਾਖ਼ਲ ਹੋਏ ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਇਕੱਲੇ ਰਹਿ ਰਹੇ ਇਕ 78 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਵਿਜੇ ਖੰਨਾ ਵਜੋਂ ਹੋਈ ਹੈ, ਜਿਸ ਦੇ ਬੱਚੇ ਵਿਦੇਸ਼ ਰਹਿੰਦੇ ਸਨ ਅਤੇ ਉਹ ਘਰ ਵਿਚ ਇਕੱਲਾ ਹੀ ਰਹਿ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਘਟਨਾ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਇਲਾਕਾ ਵਾਸੀਆਂ ਨੇ ਆਰੀ ਨਾਲ ਕਿਸੇ ਚੀਜ਼ ਨੂੰ ਕੱਟਣ ਦੀ ਆਵਾਜ਼ ਸੁਣੀ। ਤੜਕਸਾਰ ਜਦੋਂ ਜਾਂਚ ਕਰਨ ’ਤੇ 2 ਨੌਜਵਾਨ, ਜਿਨ੍ਹਾਂ ਵਿਚੋਂ ਇਕ ਨੂੰ ਘਰ ਦਾ ਗੇਟ ਟੱਪ ਕੇ ਅੰਦਰ ਜਾਂਦੇ ਦਿਖਾਈ ਦਿੱਤਾ ਜੋ ਕੁਝ ਹੀ ਮਿੰਟਾਂ ਵਿਚ ਬਾਹਰ ਵਾਪਸ ਆ ਗਿਆ। ਇਲਾਕਾ ਵਾਸੀਆਂ ਵੱਲੋਂ ਬਜ਼ੁਰਗ ਖੰਨਾ ਦੇ ਘਰ ਦਾ ਗੇਟ ਖੜਕਾਉਣ ’ਤੇ ਕੋਈ ਹਲਚਲ ਨਜ਼ਰ ਨਹੀਂ ਆਈ, ਜਿਸ ਦੀ ਘਰ ਵਿਚ ਪਈ ਹੋਈ ਲਾਸ਼ ਬਰਾਮਦ ਹੋਈ। ਕਾਤਲਾਂ ਵੱਲੋਂ ਮ੍ਰਿਤਕ ਵਿਜੇ ਖੰਨਾ ਨੂੰ ਬੰਨ੍ਹਿਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਜੀਠਾ ਰੋਡ ਦੀ ਪੁਲਸ ਸਮੇਤ ਹੋਰ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਗਏ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਇਸ ਅੰਨ੍ਹੇ ਕਤਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News